• Home
  • ਕਮਿਸ਼ਨ ਦੀ ਰਿਪੋਰਟ ਤੇ ਬਹਿਸ ਜਾਰੀ :-ਨਵਜੋਤ ਸਿੱਧੂ ਨੇ ਨਿਹੱਥੇ ਲੋਕਾਂ ਤੇ ਗੋਲੀ ਚਲਾਉਣ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ

ਕਮਿਸ਼ਨ ਦੀ ਰਿਪੋਰਟ ਤੇ ਬਹਿਸ ਜਾਰੀ :-ਨਵਜੋਤ ਸਿੱਧੂ ਨੇ ਨਿਹੱਥੇ ਲੋਕਾਂ ਤੇ ਗੋਲੀ ਚਲਾਉਣ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ

ਚੰਡੀਗੜ੍ਹ ,(ਖਬਰ ਵਾਲੇ ਬਿਊਰੋ )-ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬਹਿਸ ਦੀ ਰਿਪੋਰਟ ਤੇ ਬੋਲਦੇ ਹਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਖ ਕੇ ਵਿਅੰਗਮਈ ਢੰਗ ਨਾਲ ਬਾਦਲ ਪਰਿਵਾਰ ਤੇ  ਤਿੱਖੇ ਹਮਲੇ ਕੀਤੇ ਉੱਥੇ ਪਿਛਲੀ ਬਾਦਲ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਤੇ ਕੋਟਕਪੂਰਾ ਵਿਖੇ ਵਾਪਰੀਆਂ  ਘਟਨਾਵਾਂ ਲਈ ਬਾਦਲ  ਪਰਿਵਾਰ ਨੂੰ ਦੋਸ਼ੀ ਠਹਿਰਾਉਂਦਿਆਂ ,ਉਨ੍ਹਾਂ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ।

ਇਸ ਸਮੇਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੋਲੀਆਂ ਅੱਡ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡੀਜੀਪੀ ਸਮੇਧ  ਸੈਣੀ ਤੇ ਗਗਨਜੀਤ ਬਰਾੜ ਸਮੇਤ  ਹੋਰ ਪੁਲਸ ਅਧਿਕਾਰੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਤੁਰੰਤ ਸਜਾਵਾਂ ਦਿੱਤੀਆਂ ਜਾਣ ।