• Home
  • ਜੇਲਾਂ ‘ਚ ਬੰਦ ਪੁਲਿਸ ਕਰਮਚਾਰੀਆਂ ਨੂੰ ਰਾਹਤ ਮਿਲੇ : ਡੀਜੀਪੀ

ਜੇਲਾਂ ‘ਚ ਬੰਦ ਪੁਲਿਸ ਕਰਮਚਾਰੀਆਂ ਨੂੰ ਰਾਹਤ ਮਿਲੇ : ਡੀਜੀਪੀ

ਚੰਡੀਗੜ•, (ਖ਼ਬਰ ਵਾਲੇ ਬਿਊਰੋ): ਪੰਜਾਬ ਪੁਲਿਸ ਆਪਣੇ ਲਈ ਇਨਸਾਫ਼ ਮੰਗਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਕਚਹਿਰੀ 'ਚ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਉਨ•ਾਂ ਪੁਲਿਸ ਕਰਮਚਾਰੀਆਂ ਨੂੰ ਰਾਹਤ ਦਿਵਾਉਣ ਦੀ ਮੰਗ ਕੀਤੀ ਹੈ, ਜਿਨ•ਾਂ ਵਿਰੁਧ ਪੰਜਾਬ 'ਚ ਖਾੜਕੂਵਾਦ ਦੌਰਾਨ ਕੇਸ ਦਰਜ ਕੀਤੇ ਗਏ ਸਨ।। ਪੰਜਾਬ ਪੁਲਿਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਇਸ ਸਬੰਧੀ ਕੁਝ ਸਮਾਂ ਪਹਿਲਾਂ ਹੀ ਕੇਂਦਰੀ ਗ੍ਰਹਿ ਵਿਭਾਗ ਅਤੇ ਸਾਲੀਸਿਟਰ ਜਨਰਲ ਨਾਲ ਮੀਟਿੰਗ ਕਰ ਕੇ ਅਜਿਹੇ ਪੁਲਿਸ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਸੀ ਜਿਨ•ਾਂ ਵਿਰੁਧ ਅੱਤਵਾਦ ਵਿਰੋਧੀ ਅਪਰੇਸ਼ਨ ਦੌਰਾਨ ਡਿਊਟੀ ਸਮੇਂ ਕਿਤੇ ਕਤਲਾਂ ਦੇ ਕੇਸ ਦਰਜ ਹੋਏ ਸਨ।

ਇਸ ਬਾਰੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਮਨੁੱਖਤਾ ਦੇ ਆਧਾਰ 'ਤੇ ਆਉਣ ਵਾਲੀਆਂ ਚੁਣੌਤੀਆਂ ਨੂੰ ਵੇਖਦੇ ਹੋਏ ਇਸ ਦੀ ਅਪੀਲ ਕੀਤੀ ਹੈ।। ਪੁਲਿਸ ਤੋਂ ਮਿਲੇ ਅੰਕੜਿਆਂ ਮੁਤਾਬਕ ਸੀ.ਬੀ.ਆਈ. ਨੇ 1993 ਤੋਂ 1998 ਦਰਮਿਆਨ 188 ਪੁਲਿਸ ਕਰਮਚਾਰੀਆਂ ਵਿਰੁਧ ਕੇਸ ਦਰਜ ਕੀਤੇ ਸਨ।। ਇਨ•ਾਂ ''ਚੋਂ 43 ਦੀ ਮੌਤ ਕੇਸ ਬਕਾਇਆ ਰਹਿੰਦੇ ਹੀ ਹੋ ਗਈ ਸੀ।। ਬਾਕੀ ਰਹਿੰਦੇ 80 ਪੁਲਿਸ ਕਰਮਚਾਰੀ 75 ਸਾਲ ਤੋਂ ਵਧ ਉਮਰ ਦੇ ਹਨ।। 70 ਪੁਲਿਸ ਕਰਮਚਾਰੀ ਜੇਲਾਂ ਅੰਦਰ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਹਨ। ਇਨ•ਾਂ 'ਚੋਂ 20 ਨੂੰ ਸਜ਼ਾ ਹੋ ਚੁੱਕੀ ਹੈ ਅਤੇ ਪੰਜ ਨੇ ਖ਼ੁਦਕੁਸ਼ੀ ਕਰ ਲਈ।।ਡੀਜੀਪੀ ਦਾ ਮੰਨਣਾ ਹੈ ਕਿ ਇਨ•ਾਂ ਪੁਲਿਸ ਕਰਮਚਾਰੀਆਂ ਨਾਲ ਹਮਦਰਦੀ ਵਾਲਾ ਸਲੂਕ ਹੋਣਾ ਚਾਹੀਦਾ ਹੈ। ਪੁਲਿਸ ਮੁਖੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਬਾਰੇ ਛੇਤੀ ਸੋਚਦ ਬਾਰੇ ਕਿਹਾ ਹੈ।