• Home
  • ਸਨੌਰ ਦੇ ਵਿਕਾਸ ਲਈ 38.71 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ -ਪਰਨੀਤ ਕੌਰ*ਲੋਕਾਂ ਦੀ 10 ਸਾਲਾਂ ਤੋਂ ਲਮਕਦੀ ਮੰਗ ਹੋਈ ਪੂਰੀ,

ਸਨੌਰ ਦੇ ਵਿਕਾਸ ਲਈ 38.71 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ -ਪਰਨੀਤ ਕੌਰ*ਲੋਕਾਂ ਦੀ 10 ਸਾਲਾਂ ਤੋਂ ਲਮਕਦੀ ਮੰਗ ਹੋਈ ਪੂਰੀ,

ਭੁੱਨਰਹੇੜੀ, : ਪੰਜਾਬ ਸਰਕਾਰ ਵੱਲੋਂ ਹਲਕਾ ਸਨੌਰ ਸਮੇਤ ਭੁਨਰਹੇੜੀ ਅਤੇ ਇਲਾਕੇ ਦੇ ਲੋਕਾਂ ਦੀ ਕਰੀਬ 10 ਸਾਲਾਂ ਦੀ ਲਮਕਦੀ ਮੰਗ ਨੂੰ ਪੂਰਾ ਕਰਦਿਆਂ ਜੌੜੀਆਂ ਸੜਕਾਂ ਤੋਂ ਮੀਰਾਪੁਰ ਤੱਕ ਦੀ 11.40 ਕਿਲੋਮੀਟਰ ਸੜਕ ਦੇ ਨਿਰਮਾਣ ਦਾ ਕਾਰਜ 13.80 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ ਹੈ।ਭੁੱਨਰਹੇੜੀ ਵਿਖੇ ਇਸ ਕੰਮ ਦੀ ਸ਼ੁਰੂਆਤ ਕਰਵਾਉਣ ਸਮੇਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਲਕਾ ਸਨੌਰ ਲਈ ਅੱਜ 38.71 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਹੈਰੀਮਾਨ ਵੀ ਮੌਜੂਦ ਸਨ। ਇਸ ਮੌਕੇ ਇੱਕ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਭਾਵੇਂ ਪਿਛਲੇ ਸਮੇਂ 'ਚ ਉਨ੍ਹਾਂ ਨਾਲ ਵਿਤਕਰਾ ਹੁੰਦਾ ਰਿਹਾ ਹੈ ਪਰੰਤੂ ਕੈਪਟਨ ਸਰਕਾਰ ਵੱਲੋਂ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੀ ਜਾਂਦੀ ਵਿਤਕਰੇ ਦੀ ਰਾਜਨੀਤੀ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਖਰੀ ਸਾਲ 'ਚ ਨਹੀਂ ਬਲਕਿ ਸਰਕਾਰ ਦੇ ਕਾਰਜਕਾਲ ਦੇ ਸ਼ੁਰੂ ਤੋਂ ਹੀ ਕੰਮ ਕਰਨਾ ਸ਼ੁਰੂ ਕਰਦੀ ਹੈ ਜਿਸ ਲਈ ਲੋਕਾਂ ਦੇ ਕੋਈ ਕੰਮ ਬਾਕੀ ਨਹੀਂ ਰਹਿਣਗੇ।ਸਾਬਕਾ ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਦਿੱਲੀ ਜਾਣ ਲਈ ਕਰੀਬ 12 ਕਿਲੋਮੀਟਰ ਦਾ ਰਸਤਾ ਘਟੇਗਾ। ਜਦੋਂਕਿ ਪਹਿਲਾਂ ਇਸ ਸੜਕ ਦੀ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਪਟਿਆਲਾ ਤੇ ਇਲਾਕੇ ਦੇ ਵਸਨੀਕਾਂ ਨੂੰ ਹਰਿਆਣਾਂ ਦੇ ਪਹੇਵਾ ਅਤੇ ਅੱਗੇ ਦਿੱਲੀ ਜਾਣ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਰਾਹਗੀਰਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਅਤੇ ਇਸ ਸੜਕ ਦੇ ਬਨਣ ਨਾਲ ਕੁਰੂਕਸ਼ੇਤਰ, ਪਹੇਵਾ, ਦਿੱਲੀ ਤੱਕ ਜਾਣ ਲਈ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਬਾਰੇ ਹੁਣ ਤੱਕ ਝੂਠ ਹੀ ਬੋਲਿਆ ਗਿਆ ਕਿ ਇਹ ਸੜਕ ਹਾਈਵੇ ਬਣੇਗੀ ਪਰੰਤੂ ਕੈਪਟਨ ਸਰਕਾਰ ਨੇ ਹੀ ਪਹਿਲਾਂ ਇਸਦੀ 55 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਵਾਈ ਅਤੇ ਹੁਣ ਇਸ ਨੂੰ ਬਣਾਉਣ ਲਈ 13.80 ਕਰੋੜ ਰੁਪਏ ਪ੍ਰਵਾਨ ਕੀਤੇ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਸਨੌਰ ਲਈ ਭੇਜੇ ਵਿਕਾਸ ਫੰਡਾਂ ਲਈ ਅਤੇ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਸ. ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾਂ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਹੈ, ਜਿਸ ਲਈ ਉਨ੍ਹਾਂ ਨੂੰ ਆਸ ਹੈ ਕਿ ਆਗਾਮੀ ਲੋਕ ਸਭਾ ਚੋਣਾਂ 'ਚ ਸਨੌਰ ਹਲਕੇ ਦੇ ਲੋਕ ਕਾਂਗਰਸ ਪਾਰਟੀ ਨੂੰ ਮਜਬੂਤ ਕਰਨਗੇ। ਉਨ੍ਹਾਂ ਦੱਸਿਆ ਕਿ ਪੌਣੇ ਦੋ ਸਾਲਾਂ 'ਚ ਕੈਪਟਨ ਸਰਕਾਰ ਨੇ ਹਲਕਾ ਸਨੌਰ ਵਿਕਾਸ ਕਾਰਜ ਕਰਵਾ ਕੇ ਰਿਕਾਰਡ ਬਣਾਇਆ ਹੈ ਅਤੇ ਹੁਣ 10 ਮਾਰਚ ਤੋਂ 30 ਜੂਨ ਤੱਕ ਸਾਰੀਆਂ ਸੜਕਾਂ 'ਤੇ ਲੁੱਕ ਪਵਾ ਕੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀਮਤੀ ਗੁਰਮੀਤ ਕੌਰ ਸ਼ੈਰੀ ਮਾਨ, ਸ. ਰੀਤਿੰਦਰ ਸਿੰਘ ਰਿੱਕੀ ਮਾਨ, ਬਲਾਕ ਪ੍ਰਧਾਨ ਡਾ. ਗੁਰਮੀਤ ਸਿੰਘ, ਸ੍ਰੀ ਅਸ਼ਵਨੀ ਬੱਤਾ, ਸ. ਜੋਗਿੰਦਰ ਸਿੰਘ ਕਾਕੜਾ, ਸ. ਗੁਰਮੇਜ ਸਿੰਘ ਭੁਨਰਹੇੜੀ, ਸ. ਮਾਨ ਸਿੰਘ ਅਲੀਪੁਰ, ਸ. ਮਨਿੰਦਰ ਸਿੰਘ ਫਰਾਂਸਵਾਲਾ, ਸ. ਅਮਨਰਣਜੀਤ ਸਿੰਘ ਨੈਣਾਂ, ਸ. ਦੀਦਾਰ ਸਿੰਘ ਦੌਣਕਲਾਂ, ਸ. ਪ੍ਰਭਜਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ. ਨਸੀਬ ਸਿੰਘ, ਸ. ਤਿਲਕ ਰਾਜ, ਸ. ਨਿੱਪੀ ਵਿਰਕ, ਸ. ਸਿਮਰਦੀਪ ਸਿੰਘ ਬਰਕਤਪੁਰ, ਸ. ਕਾਹਨ ਸਿੰਘ ਮਜਾਲ, ਸ੍ਰੀ ਦੇਵ ਸ਼ਰਮਾ, ਸ੍ਰੀਮਤੀ ਚਰਨਜੀਤ ਕੌਰ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਸਮੇਤ ਇਲਾਕਾ ਨਿਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ।