• Home
  • ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 14 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਿੜਬਾ ਥਾਣਾ, ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. ਕਰਮ ਸਿੰਘઠਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ  ਇਕ ਪੁਲਿਸ ਕੇਸ ਵਿਚ ਦੋਹਾਂ ਧਿਰਾਂ ਵਿਚਕਾਰ ਰਾਜੀਨਾਮਾ ਹੋਣ ਉਪਰੰਤ ਪਰਚਾ ਰੱਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,500 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ 10,000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ।

         ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੱਜੀ ਕਿਸ਼ਤ ਦੇ 10,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।