• Home
  • ਨਨ ਨਾਲ ਬਲਾਤਕਾਰ ਦੇ ਦੋਸ਼ੀ ਬਿਸ਼ਪ ਦੀ ਜ਼ਮਾਨਤ ਅਰਜ਼ੀ ਖ਼ਾਰਜ

ਨਨ ਨਾਲ ਬਲਾਤਕਾਰ ਦੇ ਦੋਸ਼ੀ ਬਿਸ਼ਪ ਦੀ ਜ਼ਮਾਨਤ ਅਰਜ਼ੀ ਖ਼ਾਰਜ

ਤਿਰੂਵਨੰਤਪੁਰਮ, (ਖ਼ਬਰ ਵਾਲੇ ਬਿਊਰੋ): ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਜਲੰਧਰ ਦੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਅਰਜ਼ੀ ਨੂੰ ਕੇਰਲ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।।ਬਿਸ਼ਪ ਨੂੰ ਕੇਰਲ ਪੁਲਿਸ ਨੇ ਸੰਮਨ ਭੇਜ ਕੇ ਆਪਣਾ ਪੱਖ ਰੱਖਣ ਲਈ ਬੁਲਾਇਆ ਸੀ ਪਰ ਉਹ ਸੰਤੁਸ਼ਟੀਜਨਕ ਜਵਾਬ ਨਾ ਦੇ ਸਕਿਆ ਤੇ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।
ਪਿਛਲੇ ਹਫ਼ਤੇ ਬਿਸ਼ਪ ਦੇ ਵਕੀਲ ਨੇ ਹਾਈਕੋਰਟ 'ਚ ਜ਼ਮਾਨਤ ਅਰਜ਼ੀ ਦਿੱਤੀ ਸੀ ਪਰ ਅੱਜ ਅਦਾਲਤ ਨੇ ਬਿਸ਼ਪ ਨੂੰ ਜ਼ਮਾਨਤ ਦੇਣ ਤੋਂ ਮਨਾ ਕਰ ਦਿੱਤਾ।