• Home
  • ਮੰਤਰੀ ਮੰਡਲ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ : ਸਰਵਿਸ ਪ੍ਰੋਵਾਈਡਰਾਂ ਅਤੇ ਸਫਾਈ ਸੇਵਕਾਂ ਦੀ ਉੱਕੀ-ਪੁੱਕੀ ਤਨਖਾਹ ਵਧਾਉਣ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ : ਸਰਵਿਸ ਪ੍ਰੋਵਾਈਡਰਾਂ ਅਤੇ ਸਫਾਈ ਸੇਵਕਾਂ ਦੀ ਉੱਕੀ-ਪੁੱਕੀ ਤਨਖਾਹ ਵਧਾਉਣ ਦੀ ਪ੍ਰਵਾਨਗੀ

ਚੰਡੀਗੜ•, ਅਧਿਆਪਕ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 
ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ ਨਿਯਮਾਂ ਮੁਤਾਬਕ ਵਿਭਾਗ ਦੀਆਂ 650 ਨਰਸਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਹਨ। ਠੇਕੇ 'ਤੇ ਭਰਤੀ ਨਰਸ ਮੁਢਲੀ ਤਨਖਾਹ 'ਤੇ ਰੈਗੂਲਰ ਹੋਣ ਲਈ ਕੁਝ ਸਮਾਂ ਤੋਂ ਸੰਘਰਸ਼ ਕਰ ਰਹੀਆਂ ਸਨ।
ਸਾਲ 2014, 2015 ਅਤੇ 2016 ਵਿੱਚ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਵਿੱਚੋਂ 5078 ਅਧਿਆਪਕ ਮਾਸਟਰ ਕਾਡਰ ਅਤੇ 100 ਕਲਾਸੀਕਲ ਐਂਡ ਵਰਨੈਕੂਲਰ (ਸੀ ਤੇ ਵੀ) ਅਧਿਆਪਕ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸਾਲ 2014, 2015 ਅਤੇ 2016 ਦੌਰਾਨ ਭਰਤੀ ਹੋਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਦੋ ਸਾਲਾਂ ਦਾ ਪਰਖਕਾਲ ਸਮਾਂ ਪੂਰਾ ਹੋਣ 'ਤੇ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਹੋ ਜਾਣਗੀਆਂ। ਮੰਤਰੀ ਮੰਡਲ ਨੇ ਪਰਖਕਾਲ ਸਮਾਂ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰ ਦਿੱਤਾ ਹੈ। ਅਧਿਆਪਕਾਂ ਦੀ ਸੀਨੀਆਰਤਾ ਪਰਖਕਾਲ ਸਮਾਂ ਮੁਕੰਮਲ ਹੋਣ ਦੀ ਤਰੀਕ ਤੋਂ ਮਿੱਥੀ ਜਾਵੇਗੀ।
ਇਨ•ਾਂ ਅਧਿਆਪਕਾਂ ਦੀ ਮੌਜੂਦਾ ਸਮੇਂ ਤਨਖਾਹ 7500 ਰੁਪਏ ਪ੍ਰਤੀ ਮਹੀਨਾ ਹੈ ਅਤੇ ਹੁਣ ਉਨ•ਾਂ ਦੀ ਤਨਖਾਹ ਪੇਅ ਸਕੇਲ ਦਾ ਘੱਟੋ-ਘੱਟ ਜੋ 15,300 ਰੁਪਏ ਪ੍ਰਤੀ ਮਹੀਨਾ ਬਣਦਾ ਹੈ, ਮੁਤਾਬਕ ਤੈਅ ਹੋਵੇਗੀ ਜੋ ਪੂਰਾ ਸਕੇਲ ਮਿਲਣ ਤੱਕ ਮਿਲਦੀ ਰਹੇਗੀ।
ਮੰਤਰੀ ਮੰਡਲ ਨੇ ਅਧਿਆਪਕਾਂ ਦੇ ਸੰਘਰਸ਼ ਦੇ ਮਸਲੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਇਸ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 27 ਫਰਵਰੀ, 2019 ਨੂੰ ਸਕੂਲ ਸਿੱਖਿਆ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਵਿਭਾਗ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਵਿਆਪਕ ਤਜਵੀਜ਼ ਲਿਆਉਣ ਦੇ ਹੁਕਮ ਦਿੱਤੇ ਸਨ ਤਾਂ ਕਿ ਇਸ ਸਬੰਧ ਵਿੱਚ ਸਰਕਾਰ ਅੰਤਮ ਫੈਸਲਾ ਲੈ ਸਕੇ। 

ਮੰਤਰੀ ਮੰਡਲ ਵੱਲੋਂ ਸਰਵਿਸ ਪ੍ਰੋਵਾਈਡਰਾਂ ਅਤੇ ਸਫਾਈ ਸੇਵਕਾਂ ਦੀ ਉੱਕੀ-ਪੁੱਕੀ ਤਨਖਾਹ ਵਧਾਉਣ ਦੀ ਪ੍ਰਵਾਨਗੀ

ਸੂਬੇ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੇ ਸਰਵਿਸ ਪ੍ਰੋਵਾਈਡਰਾਂ (ਵੈਟਰਨਰੀ ਫਾਰਮਾਸਿਸਟਾਂ) ਦੀ ਉੱਕੀ-ਪੁੱਕੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਇਸ ਫੈਸਲੇ ਨਾਲ ਇਕ ਜੁਲਾਈ, 2018 ਤੋਂ 31 ਮਾਰਚ, 2019 ਤੱਕ ਵੈਟਰਨਰੀ ਫਾਰਮਾਸਿਸਟਾਂ ਲਈ ਉੱਕੀ-ਪੁੱਕੀ ਤਨਖਾਹ ਪ੍ਰਤੀ ਮਹੀਨਾ 8000 ਰੁਪਏ ਤੋਂ ਵਧਾ ਕੇ 9000 ਰੁਪਏ ਅਤੇ ਸਫਾਈ ਸੇਵਕਾਂ ਲਈ ਪ੍ਰਤੀ ਮਹੀਨਾ 4000 ਰੁਪਏ ਤੋਂ ਵਧਾ ਕੇ 4500 ਰੁਪਏ ਹੋ ਗਈ ਹੈ। ਇਹ ਵਾਧਾ ਸਰਵਿਸ ਪ੍ਰੋਵਾਈਡਰਾਂ (ਹੈਲਥ ਫਾਰਮਾਸਿਸਟਾਂ) ਅਤੇ ਸਫਾਈ ਸੇਵਕਾਂ ਦੇ ਵਾਧੇ ਦੀ ਤਰਜ਼ 'ਤੇ ਕੀਤਾ ਗਿਆ ਹੈ। 
ਇਹ ਜ਼ਿਕਰਯੋਗ ਹੈ ਕਿ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਯੋਗਦਾਨ ਪਾ ਰਿਹਾ ਹੈ ਜੋ ਕਿ ਜੀ.ਡੀ.ਪੀ. ਦਾ 13 ਫੀਸਦੀ ਬਣਦਾ ਹੈ। ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਵਧੀਆ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ 582 ਸਿਵਲ ਵੈਟਰਨਰੀ ਹਸਪਤਾਲਾਂ ਨੂੰ 582 ਰੂਰਲ ਵੈਟਰਨਰੀ ਅਫਸਰਾਂ ਦੀਆਂ ਪ੍ਰਵਾਨਿਤ ਅਸਾਮੀਆਂ ਸਮੇਤ ਪਸ਼ੂ ਪਾਲਣ ਵਿਭਾਗ ਵਿੱਚ ਵਾਪਸ ਤਬਦੀਲ ਕੀਤਾ ਗਿਆ ਹੈ।