• Home
  • ਵੋਟ ਬਣਾਉਣ ਦਾ ਸੁਨਹਿਰੀ ਮੌਕਾ -ਯੋਗ ਵਿਅਕਤੀ 19 ਅਪ੍ਰੈਲ ਤੱਕ ਬਣਵਾ ਸਕਦੇ ਹਨ ਵੋਟ

ਵੋਟ ਬਣਾਉਣ ਦਾ ਸੁਨਹਿਰੀ ਮੌਕਾ -ਯੋਗ ਵਿਅਕਤੀ 19 ਅਪ੍ਰੈਲ ਤੱਕ ਬਣਵਾ ਸਕਦੇ ਹਨ ਵੋਟ

ਐਸ.ਏ.ਐਸ. ਨਗਰ, 15 ਅਪ੍ਰੈਲ

ਜੇ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਹ ਅਜੇ ਵੀ 19 ਅਪ੍ਰੈਲ ਤੱਕ ਵੋਟ ਬਣਵਾ ਸਕਦਾ ਹੈ। ਇਸ ਲਈ ਆਨਲਾਈਨ ਅਪਲਾਈ ਕਰ ਕੇ ਜਾਂ ਚੋਣ ਦਫਤਰ ਵਿੱਚ ਆ ਕੇ ਵੋਟ ਬਣਵਾਈ ਜਾ ਸਕਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫਸਰ ਐਸ.ਏ.ਐਸ. ਨਗਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦਿੰਦਿਆਂ ਦੱਸਿਆ ਕਿ ਇਸ ਲਈ ਭਾਰਤੀ ਚੋਣ ਕਮਿਸ਼ਨ ਦੇ ਪੋਰਟਲwww.nvsp.in ਉਤੇ ਅਪਲਾਈ ਕੀਤਾ ਜਾ ਸਕਦਾ ਹੈ। ਜਦੋਂ ਪੋਰਟਲ 'ਤੇ ਅਪਲਾਈ ਕੀਤਾ ਜਾਵੇਗਾ ਤਾਂ ਇਸ ਦੀ ਸੂਚਨਾ ਜ਼ਿਲ•ੇ ਦੇ ਤਹਿਸੀਲਦਾਰ ਚੋਣਾਂ ਕੋਲ ਜਾਵੇਗੀ। ਇਸ ਤੋਂ ਬਾਅਦ ਬਿਨੈਕਾਰ ਦੇ ਇਲਾਕੇ ਦੇ ਬੀ.ਐਲ.ਓ. ਇਸ ਦੀ ਵੈਰੀਫਿਕੇਸ਼ਨ ਕਰਨਗੇ ਅਤੇ ਸਾਰੀ ਪ੍ਰੀਕਿਰਿਆ ਤੋਂ ਬਾਅਦ ਵੋਟ ਬਣ ਸਕੇਗਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ www.nvsp.in ਪੋਰਟਲ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਲੱਭਣ, ਆਨਲਾਈਨ ਫਾਰਮ ਜਮ•ਾਂ ਕਰਵਾਉਣ, ਅਰਜ਼ੀ ਦਾ ਸਟੇਟਸ ਚੈੱਕ ਕਰਨ, ਮੋਬਾਇਲ ਐਪ ਉਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ-ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟਰੇਸ਼ਨ ਅਧਿਕਾਰੀਆਂ ਅਤੇ ਜ਼ਿਲ•ਾ ਚੋਣ ਅਫਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਦਿੰਦਾ ਹੈ। ਇਹ ਸਾਰੀ ਜਾਣਕਾਰੀ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰ ਕੇ ਵੀ ਹਾਸਲ ਕੀਤੀ ਜਾ ਸਕਦੀ ਹੈ। 1950 ਹੈਲਪਲਾਈਨ ਨੰਬਰ ਉਤੇ ਐਸ.ਐਮ.ਐਸ. ਭੇਜ ਕੇ ਵੀ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6 ਭਰਨ ਵਾਸਤੇ ਜ਼ਿਲ•ੇ ਦੇ ਐਸ.ਡੀ.ਐਮ. ਦਫਤਰਾਂ, ਬੀ.ਡੀ.ਪੀ.ਓ. ਦਫਤਰਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਵਿੱਚ 16 ਤੋਂ 18 ਅਪ੍ਰੈਲ ਤੱਕ ਵਿਸ਼ੇਸ਼ ਕੈਂਪ ਵੀ ਲਾਏ ਜਾਣਗੇ।
ਜ਼ਿਲ•ਾ ਚੋਣ ਅਫਸਰ ਨੇ ਕਿਹਾ ਕਿ ਵੋਟ ਬਣਾਉਣ ਤੇ ਉਸ ਦੀ ਵਰਤੋਂ ਕਰਨਾ ਸਾਡਾ ਸੰਵਿਧਾਨਕ ਹੱਕ ਹੈ, ਇਸ ਲਈ ਹਰੇਕ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨਾ ਚਾਹੀਦਾ ਹੈ।