• Home
  • ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ-ਚੈੱਕ ਵੰਡੇ

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ-ਚੈੱਕ ਵੰਡੇ

ਚੰਡੀਗੜ•, (ਖ਼ਬਰ ਵਾਲੇ ਬਿਊਰੋ )

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜਿਲ•ਾ ਐਸ.ਏ.ਐਸ. ਨਗਰ ਵਿਖੇ ਵਾਪਰੀ ਇੱਕ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ 6 ਜੰਗਲਾਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗਰੇਸ਼ੀਆ ਸਕੀਮ ਤਹਿਤ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਸ ਮੌਕੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਦੇ ਅਤੇ ਚਾਰ ਕਰਮਚਾਰੀਆਂ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।

ਸ. ਧਰਮਸੋਤ ਨੇ ਦੱਸਿਆ ਕਿ ਪਿੰਡ ਸਿਊਂਕ ਵਿਖੇ ਵਾਪਰੀ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਬਲਾਕ ਅਫ਼ਸਰ ਸ੍ਰੀ ਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਅਤੇ ਬੇਲਦਾਰ ਸ੍ਰੀ ਕਰਨੈਲ ਸਿੰਘ ਨੂੰ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਗਏ ਹਨ ਜਦਕਿ ਇਸ ਘਟਨਾ 'ਚ ਜ਼ਖ਼ਮੀ ਹੋਏ ਫਾਰੈਸਟ ਗਾਰਡ ਸ੍ਰੀ ਰਵਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਸ੍ਰੀ ਰਾਜਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਸ੍ਰੀ ਮਹਿੰਦਰ ਸਿੰਘ ਨੂੰ 21 ਹਜ਼ਾਰ ਰੁਪਏ ਅਤੇ ਬੇਲਦਾਰ ਸ੍ਰੀ ਭਾਗਾ ਰਾਮ ਨੂੰ 21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ। ਸ. ਧਰਮਸੋਤ ਨੇ ਜੰਗਲਾਤ ਖੇਤਰ ਦੀ ਰਾਖੀ ਲਈ ਪੂਰੀ ਵਾਹ ਲਾਉਣ ਵਾਲੇ ਇਨ•ਾਂ ਕਰਮਚਾਰੀਆਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਵੀ ਕੀਤੀ।

ਵਰਣਨਯੋਗ ਹੈ ਕਿ ਜੰਗਲਾਤ ਵਿਭਾਗ ਦੇ ਉਕਤ ਕਰਮਚਾਰੀ 19 ਜੂਨ, 2018 ਨੂੰ ਰਾਤ ਸਮੇਂ 10:30 ਵਜੇ ਜ਼ਿਲ•ਾ ਐਸ.ਏ.ਐਸ. ਨਗਰ ਦੇ ਪਿੰਡ ਸਿਊਂਕ-ਸ਼ਿੰਗਾਰੀਵਾਲਾ ਸੜਕੀ ਮਾਰਗ 'ਤੇ ਲਾਏ ਨਾਕੇ 'ਤੇ ਡਿਊਟੀ ਕਰ ਰਹੇ ਸਨ। ਇਸ ਮੌਕੇ ਕੁੱਝ ਵਿਅਕਤੀਆਂ ਵਲੋਂ ਡਿਊਟੀ ਨਿਭਾ ਰਹੇ ਇਨ•ਾਂ ਜੰਗਲਾਤ ਕਰਮਚਾਰੀਆਂ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਇਸ ਹਮਲੇ 'ਚ ਚਾਰ ਕਰਮਚਾਰੀ ਜ਼ਖ਼ਮੀ ਅਤੇ ਦੋ ਗੰਭੀਰ ਜ਼ਖ਼ਮੀ ਹੋਏ ਸਨ।

ਸ. ਧਰਮਸੋਤ ਨੇ ਸੂਬੇ ਦੇ ਜੰਗਲੀ ਖੇਤਰਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰੇਤ ਅਤੇ ਲੱਕੜ ਮਾਫ਼ੀਆ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਅਤੇ ਜ਼ਿਲ•ਾ ਐਸ.ਏ.ਐਸ. ਨਗਰ ਦੇ ਡੀ.ਐਫ.ਓ. ਸ੍ਰੀ ਗੁਰਅਮਨ ਪ੍ਰੀਤ ਸਿੰਘ ਵੀ ਹਾਜ਼ਰ ਸਨ।