• Home
  • ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫਾ

ਲੁਧਿਆਣਾ :-ਆਮ ਆਦਮੀ ਪਾਰਟੀ ਨੂੰ ਅੱਜ ਲੁਧਿਆਣੇ ਜ਼ਿਲ੍ਹੇ ਚ ਵੱਡਾ ਝਟਕਾ ਲੱਗਾ ਹੈ ।
ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਭੇਜਿਆ ਗਿਆ ਹੈ ।