• Home
  • ਕੋਟਕਪੂਰਾ ਗੋਲੀ ਕਾਂਡ ਲਈ ਬਾਦਲ ਹੀ ਜ਼ਿੰਮੇਵਾਰ : ਕੈਪਟਨ

ਕੋਟਕਪੂਰਾ ਗੋਲੀ ਕਾਂਡ ਲਈ ਬਾਦਲ ਹੀ ਜ਼ਿੰਮੇਵਾਰ : ਕੈਪਟਨ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਉਮੀਦ ਹੈ ਕਿ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ ਤੇ ਸਾਰੀ ਪਾਰਟੀ ਇਸ ਸਬੰਧੀ ਇਕਜੁੱਟ ਹੈ ਤੇ ਉਨ•ਾਂ ਨਾਲ ਖੜੀ ਹੈ।। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ 'ਚ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ 'ਚ ਜਾਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ 'ਚ ਜਾਣਾ ਠੀਕ ਹੈ ਪਰੰਤੂ ਉਨ•ਾਂ ਨੂੰ ਸਿੱਧੂ ਵਲੋਂ ਪਾਕਿਸਤਾਨੀ ਫ਼ੌਜ ਮੁਖੀ ਨੂੰ ਗਲਵੱਕੜੀ ਪਾਉਣ 'ਤੇ ਇਤਰਾਜ਼ ਹੈ, ਕਿਉਂਕਿ ਪਾਕਿਸਤਾਨੀ ਫ਼ੌਜ ਹੱਥੋਂ ਹਰ ਸਾਲ ਕਈ ਭਾਰਤੀ ਜਵਾਨ ਸ਼ਹੀਦ ਜਾਂ ਜ਼ਖ਼ਮੀ ਹੋ ਜਾਂਦੇ ਹਨ ਤੇ ਇਹ ਆਦੇਸ਼ ਫ਼ੌਜ ਮੁਖੀ ਤੋਂ ਆਉਂਦਾ ਹੈ, ਨਾ ਕਿ ਜਵਾਨਾਂ ਜਾਂ ਕਿਸੇ ਹੋਰ ਨੌਜਵਾਨ ਅਫ਼ਸਰ ਤੋਂ ਆਉਂਦਾ ਹੈ।। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਬਹੁਤ ਔਖਾ ਸਮਾਂ ਦੇਖਿਆ ਹੈ,। ਦੰਗਿਆਂ ਵਿਚ ਕਰੀਬ 35,ਹਜ਼ਾਰ ਲੋਕ ਮਾਰੇ ਗਏ ਸਨ।ਜਿਸ ਕਿਸੇ ਨੇ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਲਈ ਧਰਮ ਦੀ ਵਰਤੋਂ ਕੀਤੀ ਤਾਂ ਉਸ ਨੂੰ ਗੰਭੀਰ ਸਿੱਟਿਆਂ ਦਾ ਸਾਹਮਣੇ ਕਰਨਾ ਪਏਗਾ। ਉਨ•ਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰਾ ਕੁੱਝ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ਼ਾਰੇ 'ਤੇ ਹੋਇਆ ਤੇ ਕੋਟਕਪੂਰਾ ਗੋਲੀ ਕਾਂਡ ਲਈ ਬਾਦਲ ਹੀ ਜ਼ਿੰਮੇਵਾਰ ਹੈ। ਉਨ•ਾਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।।