• Home
  • ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖ਼ਲ ਨਹੀਂ ਹੋਈ

ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖ਼ਲ ਨਹੀਂ ਹੋਈ

ਮਾਨਸਾ, 4 ਸਤੰਬਰ (ਖ਼ਬਰ ਵਾਲੇ ਬਿਊਰੋ):ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ•ਾ ਮਾਨਸਾ 'ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ।
ਵਧੀਕ ਜ਼ਿਲ•ਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਗੁਰਮੀਤ ਸਿੰਘ ਸਿੱਧੂ ਨੇ ਦਸਿਆ ਕਿ ਜ਼ਿਲ•ਾ ਪ੍ਰੀਸ਼ਦ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਵਿਖੇ 7 ਸਤੰਬਰ ਨੂੰ ਸ਼ਾਮ 3 ਵਜੇ ਤਕ ਆਪਣੇ ਨਾਮਜ਼ਦਗੀ ਪੱਤਰ ਜਮ•ਾਂ ਕਰਵਾ ਸਕਦੇ ਹਨ।
ਇਸੇ ਤਰ•ਾਂ ਪੰਚਾਇਤ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਪੰਚਾਇਤ ਸੰਮਤੀ ਮਾਨਸਾ/ਬੁਢਲਾਡਾ ਅਤੇ ਸਰਦੂਲਗੜ• ਲਈ ਨਿਯੁਕਤ ਕੀਤੇ ਰਿਟਰਨਿੰਗ ਅਫ਼ਸਰ ਕ੍ਰਮਵਾਰ ਉਪ ਮੰਡਲ ਮੈਜਿਸਟਰੇਟ, ਮਾਨਸਾ/ਬੁਢਲਾਡਾ ਅਤੇ ਸਰਦੂਲਗੜ• ਕੋਲ ਉਨ•ਾਂ ਦੇ ਦਫ਼ਤਰ ਵਿਖੇ, ਪੰਚਾਇਤ ਸੰਮਤੀ ਭੀਖੀ ਲਈ ਰਿਟਰਨਿੰਗ ਅਫ਼ਸਰ ਸਹਾਇਕ ਕਮਿਸ਼ਨਰ (ਜ) ਮਾਨਸਾ ਕੋਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੀਖੀ ਦੇ ਦਫ਼ਤਰ ਵਿਖੇ ਅਤੇ ਪੰਚਾਇਤ ਸੰਮਤੀ ਝੁਨੀਰ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ-1 ਮਾਨਸਾ ਕੋਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਝੁਨੀਰ ਦੇ ਦਫ਼ਤਰ ਵਿਖੇ ਉਕਤ ਮਿਤੀ ਤਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।
ਸ. ਸਿੱਧੂ ਨੇ ਦਸਿਆ ਕਿ ਜ਼ਿਲ•ਾ ਮਾਨਸਾ ਵਿੱਚ ਜ਼ਿਲ•ਾ ਪ੍ਰੀਸ਼ਦ ਚੋਣਾਂ ਲਈ 11 ਹਲਕੇ ਅਤੇ ਪੰਚਾਇਤ ਸੰਮਤੀ ਚੋਣਾਂ ਲਈ 89 ਹਲਕੇ ਹੋਣਗੇ, ਜਿਨ•ਾਂ ਵਿੱਚ ਪੰਚਾਇਤੀ ਸੰਮਤੀ ਮਾਨਸਾ ਦੇ 19, ਪੰਚਾਇਤ ਸੰਮਤੀ ਬੁਢਲਾਡਾ ਦੇ 25, ਪੰਚਾਇਤ ਸੰਮਤੀ ਸਰਦੂਲਗੜ• ਦੇ 15, ਪੰਚਾਇਤ ਸੰਮਤੀ ਝੁਨੀਰ ਦੇ 15 ਅਤੇ ਪੰਚਾਇਤ ਸੰਮਤੀ ਭੀਖੀ ਦੇ 15 ਚੋਣ ਹਲਕੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ•ੇ ਵਿੱਚ 547 ਚੋਣ ਬੂਥ ਸਥਾਪਤ ਕੀਤੇ ਗਏ ਹਨ।
ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਚੋਣਾਂ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ•ੀਆਂ ਜਾਣਗੀਆਂ।