• Home
  • ਦੋ ਨਰਸਾਂ ਵੱਲੋਂ ਆਤਮਦਾਹ ਦੀ ਕੋਸ਼ਿਸ਼ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਖੁਦਕੁਸ਼ੀ ਕਰਨ ਦੀ ਚਿਤਾਵਨੀ

ਦੋ ਨਰਸਾਂ ਵੱਲੋਂ ਆਤਮਦਾਹ ਦੀ ਕੋਸ਼ਿਸ਼ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਖੁਦਕੁਸ਼ੀ ਕਰਨ ਦੀ ਚਿਤਾਵਨੀ

ਚੰਡੀਗੜ੍ਹ: ਸਰਕਾਰ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਸੀ ਉਸ ਦੇ ਰਾਜ ਵਿਚ ਨੋਜਵਾਨ ਐਨੇ ਕੁ ਦੁਖੀ ਹੋ ਗਏ ਹਨ ਕਿ ਉਹ ਆਪਣੇ ਹੱਕਾਂ ਖਾਤਿਰ ਖੁਦਕੁਸ਼ੀ ਦੇ ਰਾਹ ਪੈ ਗਏ ਹਨ ਅਤੇ ਪਿਛਲੇ 23 ਦਿਨ ਤੋ ਰਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੇ ਧਰਨਾ ਲਗਾ ਕੇ ਬੈਠੀਆਂ ਕੁੜੀਆਂ ਵੱਲੋਂ ਅੱਜ ਸ਼ਾਮ ਛਲਾਗ ਲਗਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਠੇਕਾ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਅਸ਼ੀਸ਼ ਜੁਲਾਹਾ ਅਮ੍ਰਿਤਪਾਲ ਸਿੰਘ ਪਰਵੀਨ ਸ਼ਰਮਾ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਅੱਜ ਮੁਲਾਜਮ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਪੰਜਾਬ ਮੁਲਾਜਮਾਂ ਨਾਲ ਮੀਟਿੰਗ ਕਰਨ ਦੀ ਬਜਾਏ ਵੋਟਾਂ ਬਟੋਰਨ ਲਈ ਜਲੰਧਰ ਵਿਖੇ ਜਾ ਕੇ ਘਰ ਘਰ ਰੁਜ਼ਗਾਰ ਦੇ ਨਿਯੁਕਤੀ ਪੱਤਰ ਵੰਡਣ ਚਲੇ ਗਏ ਅਤੇ ਮੁਲਾਜਮਾਂ ਨੂੰ ਇਹ ਕਿਹਾ ਕਿ ਮੁੱਖ ਮੰਤਰੀ ਹਿੰਦ ਪਾਕ ਬਾਰਡਰ ਦਾ ਦੋਰਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜਮ ਨੂੰ ਪੱਕਾ ਕਰਨ ਦਾ ਇਕ ਅਹਿਮ ਅਤੇ ਸੰਵੇਦਨਸ਼ੀਲ ਮੁੱਦਾ ਹੈ ਪਰ ਕਾਂਗਰਸ ਸਰਕਾਰ ਇਸ ਪ੍ਤੀ ਬਿਲਕੁੱਲ ਗੰਭੀਰ ਨਹੀਂ ਹੈ ਅਤੇ ਸਿਰਫ ਬਿਆਨਾਂ ਰਾਹੀ ਹੀ ਮੁਲਾਜਮਾਂ ਨੂੰ ਲਾਰੇ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੀ ਮਿਤੀ 21 ਫਰਵਰੀ ਨੂੰ ਕੱਚੇ ਮੁਲਾਜਮਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਸਵੈ ਇੱਛਾ ਮੋਤ ਦੀ ਇਜਾਜ਼ਤ ਮੰਗੀ ਗਈ ਸੀ ਅਤੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਸਾਨੂੰ ਪੱਕਾ ਨਹੀਂ ਕਰ ਸਕਦੇ ਤਾਂ ਸਾਨੂੰ ਮੋਤ ਦੇ ਦਿਓ। ਇਥੇ ਇਹ ਵੀ ਦੱਸਣਾ ਠੀਕ ਹੋਵੇਗਾ ਕਿ ਕੱਚੇ ਮੁਲਾਜਮ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਚੇ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਰਹੇ ਹਨ ਤੇ 2ਸਾਲ ਤੋਂ ਮੁਲਾਜਮਾਂ ਨਾਲ ਇਕ ਵੀ ਮੀਟਿੰਗ ਨਹੀ ਕੀਤੀ ਹੈ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਇਹ ਤਾਂ ਸ਼ੁਰੂਆਤ ਹੈ ਨੌਜਵਾਨਾਂ ਦੇ ਸਰਕਾਰ ਨੇ ਅਜਿਹੇ ਹਲਾਤ ਬਣਾ ਦਿੱਤੇ ਹਨ ਕਿ ਆਉਣ ਵਾਲੇ ਸਮੇਂ ਵਿਚ ਇਸ ਤੋ ਭਿਆਨਕ ਕੋਸ਼ਿਸ਼ ਕਰ ਸਕਦਾ ਹੈ। ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੋਜਵਾਨ ਦੀਆਂ ਜਾਨਾਂ ਲੈ ਕੇ ਹੀ ਕੋਈ ਹੱਲ ਕੱਢਣਾ ਚਾਹੁੰਦੀ ਹੈ ਤਾਂ ਨੋਜਵਾਨ ਜਾਨਾਂ ਦੇਣ ਨੂੰ ਤਿਆਰ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਦੇ ਬਾਹਰ ਖੁਦਕੁਸ਼ੀਆਂ ਕਰਨਗੇ।