• Home
  • ਸਬ ਰਜਿਸਟਰਾਰ ਦਫ਼ਤਰਾਂ ਦੀ ਇੱਕੋ ਵੇਲ੍ਹੇ ਅਚਨਚੇਤ ਚੈਕਿੰਗ-ਵੱਖ-ਵੱਖ ਦਫ਼ਤਰਾਂ ਦੇ 3 ਕਰਮਚਾਰੀ ਗੈਰ ਹਾਜ਼ਰ ਮਿਲੇ

ਸਬ ਰਜਿਸਟਰਾਰ ਦਫ਼ਤਰਾਂ ਦੀ ਇੱਕੋ ਵੇਲ੍ਹੇ ਅਚਨਚੇਤ ਚੈਕਿੰਗ-ਵੱਖ-ਵੱਖ ਦਫ਼ਤਰਾਂ ਦੇ 3 ਕਰਮਚਾਰੀ ਗੈਰ ਹਾਜ਼ਰ ਮਿਲੇ

ਲੁਧਿਆਣਾ, 6 ਫਰਵਰੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮੇਂ ਦੌਰਾਨ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਬ ਰਜਿਸਟਾਰ ਦਫ਼ਤਰਾਂ ਦੀ ਚੈਕਿੰਗ ਵੱਖ-ਵੱਖ ਅਧਿਕਾਰੀਆਂ ਵੱਲੋਂ ਇੱਕੋ ਵੇਲ੍ਹੇ ਸਵੇਰੇ ਕਰਵਾਈ ਗਈ। ਇਸ ਚੈਕਿੰਗ ਦੌਰਾਨ ਵੱਖ-ਵੱਖ ਦਫ਼ਤਰਾਂ ਤੋਂ 3 ਕਰਮਚਾਰੀ ਗੈਰ ਹਾਜ਼ਰ ਮਿਲੇ।  ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਨੂੰ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੈਕਿੰਗ ਸਾਰੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਇੱਕੋ ਸਮੇਂ ਕੀਤੀ ਗਈ, ਜਿਸ ਦੌਰਾਨ ਸਬ ਰਜਿਸਟਰਾਰ ਦਫ਼ਤਰ ਹੰਬੜਾਂ ਸੜਕ ਲੁਧਿਆਣਾ ਵਿਖੇ ਦੋ ਮੁਲਾਜ਼ਮ ਅਤੇ ਤਹਿਸੀਲ ਦਫ਼ਤਰ ਰਾਏਕੋਟ ਵਿਖੇ ਇੱਕ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ। ਇਹ ਚੈਕਿੰਗ ਸਮੂਹ ਐੱਸ. ਡੀ. ਐੱਮਜ਼ ਅਤੇ ਜ਼ਿਲ੍ਹਾ ਮਾਲ ਅਫ਼ਸਰ ਵੱਲੋਂ ਕੀਤੀ ਗਈ।  ਚੈਕਿੰਗ ਦੌਰਾਨ ਦਫ਼ਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖ਼ਾਨਿਆਂ ਦੇ ਪ੍ਰਬੰਧ ਵੀ ਦੇਖੇ ਗਏ। ਇਸ ਤੋਂ ਇਲਾਵਾ ਫਰਦ ਕੇਂਦਰਾਂ ਵਿੱਚ ਡਿਸਪਲੇਅ ਬੋਰਡ, ਫੀਸ ਬੋਰਡ, ਕੇਂਦਰਾਂ ਦੇ ਸਰਬਿਸ ਬੋਰਡ ਅਤੇ ਹੋਰ ਸਹੂਲਤਾਂ ਬਾਰੇ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।  ਉਨ੍ਹਾਂ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਡਿੳੂਟੀ ਪ੍ਰਤੀ ਕੁਤਾਹੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਦਫ਼ਤਰੀ ਅਤੇ ਸਮੇਂ ਦੀ ਪਾਬੰਦੀ ਨੂੰ ਬਣਾਈ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।