• Home
  • ਗੁਰੂ ਨਾਨਕ ਸਾਹਿਬ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਿੱਕੇ ਅੱਜ ਤੋਂ ਮਿਲਣਗੇ-ਸ਼ਬਦ ਗੁਰੂ ਯਾਤਰਾ ਹੋਵੇਗੀ ਸ਼ੁਰੂ

ਗੁਰੂ ਨਾਨਕ ਸਾਹਿਬ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਿੱਕੇ ਅੱਜ ਤੋਂ ਮਿਲਣਗੇ-ਸ਼ਬਦ ਗੁਰੂ ਯਾਤਰਾ ਹੋਵੇਗੀ ਸ਼ੁਰੂ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਅੱਜ ਦੁਪਹਿਰ ਬਾਅਦ ਮਿਲਣੇ ਸ਼ੁਰੁ ਹੋ ਜਾਣਗੇ। ਗੁਰੂ ਸਾਹਿਬ ਦੀਆਂ ਤਸਵੀਰਾਂ ਅਤੇ ਸਿੱਖਿਆਵਾਂ ਵਾਲੇ ਇਹ ਸਿੱਕੇ ਭਾਵੇਂ ਸ਼੍ਰੋਮਣੀ ਕਮੇਟੀ ਨੇ ਕਾਫੀ ਸਮਾਂ ਪਹਿਲਾਂ ਤਿਆਰ ਕਰਵਾ ਲਏ ਸਨ ਪਰ ਇਨਾਂ ਦੀ ਵਿਕਰੀ ਅੱਜ ਸ਼ੁਰੂ ਹੋਵੇਗੀ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਮਹਾਨ 'ਸ਼ਬਦ ਗੁਰੂ ਯਾਤਰਾ' ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਤੋਂ ਹੁੰਦੀ ਹੋਈ ਅਪ੍ਰੈਲ ਮਹੀਨੇ ਮੁੜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੂਰਨ ਹੋਵੇਗੀ। ਅੱਜ ਸ਼ੁਰੂ ਹੋਣ ਵਾਲੀ ਇਸ ਮਹਾਨ ਯਾਤਰਾ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਤ ਮਹਾਂਪੁਰਸ਼ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਕਮੇਟੀ ਨੇ ਇਸ ਯਾਤਰਾ ਦੌਰਾਨ ਵੀ ਸਿੱਕੇ ਦੇਣ ਦਾ ਪ੍ਰਬੰਧ ਕੀਤਾ ਹੋਇਆ ਹੈ।