• Home
  • ਭਾਰਤ ਤੇ ਪਾਕਿ ਦੇ ਵਿਦੇਸ਼ ਮੰਤਰੀ ਮਿਲਣਗੇ-ਕਰਤਾਰਪੁਰ ਸਾਹਿਬ ਮਾਮਲੇ ‘ਤੇ ਵਿਚਾਰ ਹੋਣ ਦੀ ਉਮੀਦ

ਭਾਰਤ ਤੇ ਪਾਕਿ ਦੇ ਵਿਦੇਸ਼ ਮੰਤਰੀ ਮਿਲਣਗੇ-ਕਰਤਾਰਪੁਰ ਸਾਹਿਬ ਮਾਮਲੇ ‘ਤੇ ਵਿਚਾਰ ਹੋਣ ਦੀ ਉਮੀਦ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਅੱਜ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਮਿਲਣ ਤੋਂ ਬਾਅਦ ਭਾਰਤ ਨੇ ਆਪਣਾ ਰੁੱਖ ਸਾਫ਼ ਕਰਦਿਆਂ ਕਿਹਾ ਕਿ ਇਸ ਮਹੀਨੇ ਦੇ ਅੰਤ ਵਿਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਇਕ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ।
ਬੁਲਾਰੇ ਨੇ ਦਸਿਆ ਕਿ ਇਹ ਮੁਲਾਕਾਤ ਕੇਵਲ ਇਕ ਵਾਰ ਹੀ ਹੋਵੇਗੀ ਜਿਸ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਕਈ ਮੁੱਦਿਆਂ ਬਾਰੇ ਗੱਲਬਾਤ ਹੋਵੇਗੀ। ਭਾਵੇਂ ਬੁਲਾਰੇ ਨੇ ਉਨਾ ਮੁੱਦਿਆਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ ਪਰ ਆਸ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ 'ਚ ਭਾਰਤ ਪਾਕਿ ਸਾਹਮਣੇ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਵੀ ਪ੍ਰਸਤਾਵ ਵੀ ਰੱਖ ਸਕਦਾ ਹੈ।