• Home
  • ਸਿਹਤ ਮੰਤਰੀ ਵੱਲੋਂ ਮੈਡੀਕਲ ਕਾਲਜ ‘ਚ ਪੱਤਰਕਾਰਾਂ ਨਾਲ ਬਦਸਲੂਕੀ ਦੇ ਮਾਮਲੇ ‘ਚ ਜਾਂਚ ਦੇ ਆਦੇਸ਼-ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤਿੰਨ ਦਿਨਾਂ ‘ਚ ਦੇਣਗੇ ਰਿਪੋਰਟ

ਸਿਹਤ ਮੰਤਰੀ ਵੱਲੋਂ ਮੈਡੀਕਲ ਕਾਲਜ ‘ਚ ਪੱਤਰਕਾਰਾਂ ਨਾਲ ਬਦਸਲੂਕੀ ਦੇ ਮਾਮਲੇ ‘ਚ ਜਾਂਚ ਦੇ ਆਦੇਸ਼-ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤਿੰਨ ਦਿਨਾਂ ‘ਚ ਦੇਣਗੇ ਰਿਪੋਰਟ

ਪਟਿਆਲਾ, 1 ਮਾਰਚ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਆਪਣੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦੌਰੇ ਮੌਕੇ ਮੈਡੀਕਲ ਕਾਲਜ ਪਟਿਆਲਾ ਦੇ ਸੁਰੱਖਿਆ ਕਰਮੀਆਂ ਵੱਲੋਂ ਮੀਡੀਆ ਦੇ ਕੁਝ ਮੈਂਬਰਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।ਸ੍ਰੀ ਬ੍ਰਹਮ ਮਹਿੰਦਰਾ ਨੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ 3 ਦਿਨਾਂ 'ਚ ਰਿਪੋਰਟ ਦੇਣ ਤਾਂ ਜੋ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਵਰਨਣਯੋਗ ਹੈ ਕਿ ਪੱਤਰਕਾਰਾਂ ਵੱਲੋਂ ਸਿਹਤ ਮੰਤਰੀ ਦੇ ਧਿਆਨ 'ਚ ਲਿਆਂਦਾ ਗਿਆ ਸੀ ਕਿ ਉਨ੍ਹਾਂ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਦੌਰੇ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਗੇਟ 'ਤੇ ਪੱਤਰਕਾਰਾਂ ਨਾਲ ਕਾਲਜ ਦੇ ਨਿਜੀ ਸੁਰੱਖਿਆ ਕਰਮੀਆਂ ਵੱਲੋਂ ਬਦਸਲੂਕੀ ਕੀਤੀ ਗਈ ਸੀ, ਜਿਸ ਦਾ ਸਿਹਤ ਮੰਤਰੀ ਨੇ ਗੰਭੀਰ ਨੋਟਿਸ ਲਿਆ ਹੈ।