• Home
  • ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ, (ਖ਼ਬਰ ਵਾਲੇ ਬਿਊਰੋ) : ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 30 ਸਤੰਬਰ ਤੋਂ 7 ਅਕਤੂਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ।। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਚੱਲਣਗੀਆਂ।

ਉਨਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ 'ਏ' ਵਿਚਲੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ 'ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਅਬੋਹਰ ਬ੍ਰਾਂਚ ਅਤੇ ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਸਰਹਿੰਦ ਫੀਡਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ਏ ਵਿੱਚ ਹਨ, ਨੂੰ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ, ਸਭਰਾਓਂ ਬ੍ਰਾਂਚ, ਲਾਹੌਰ ਬਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।