• Home
  • ਕੈਬਨਿਟ ਮੀਟਿੰਗ ਭਾਗ ਪਹਿਲਾ -ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਬਣੇਗੀ ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਰੋਪਵੇਅ

ਕੈਬਨਿਟ ਮੀਟਿੰਗ ਭਾਗ ਪਹਿਲਾ -ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਬਣੇਗੀ ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਰੋਪਵੇਅ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਬਣੇਗੀ ਸ੍ਰੀ ਆਨੰਦਪੁਰ ਸਾਹਿਬ ਨੈਣਾ ਦੇਵੀ ਰੋਪਵੇਅ ਨੂੰ ਪੰਜਾਬ ਕੈਬਨਿਟ ਨੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਇਹ ਪਾਜੈਕਟ ਅਕਾਲੀ ਸਰਕਾਰ ਵੇਲੇ ਨਹੀਂ ਸ਼ੁਰੂ ਹੋਇਆ ਸੀ। ਇਹ ਪ੍ਰਾਜੈਕਟ ਹੁਣ ਕਾਂਗਰਸ ਦੀ ਸਰਕਾਰ ਵੇਲੇ ਸੱਭਿਆਚਾਰ ਮੰਤਰੀ ਨਵਜੋਤ ਸਿੱਧੂ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਹੈ। ਜਦੋਂ ਪੰਜਾਬ ਕੈਬਨਿਟ ਨੇ ਇਸ ਵਕਾਰੀ ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਦਾਰ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਵਿਭਾਗਾਂ ਦੇ ਸਕੱਤਰਾਂ ਨੇ ਇਸ ਸਬੰਧੀ ਮੀਟਿੰਗ ਕਰਕੇ ਇਸ ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਸੀ।
ਹਿਮਾਚਲ ਸਰਕਾਰ ਵੱਲੋਂ ਪਹਿਲੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਸੀ ਅਤੇ ਹੁਣ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਕੇ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਹੈ।