• Home
  • ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ 8 ਫਰਵਰੀ ਨੂੰ -ਮੀਟਿੰਗ ਤੋਂ ਬਾਅਦ ਕੈਪਟਨ ਦਿੱਲੀ ਜਾਣਗੇ

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ 8 ਫਰਵਰੀ ਨੂੰ -ਮੀਟਿੰਗ ਤੋਂ ਬਾਅਦ ਕੈਪਟਨ ਦਿੱਲੀ ਜਾਣਗੇ

ਚੰਡੀਗੜ੍ਹ :-ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਕੱਲ੍ਹ 8 ਫਰਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਦੁਪਹਿਰ 12:30 ਵਜੇ ਹੋਵੇਗੀ ।

ਮੀਟਿੰਗ ਚ 12 ਫਰਵਰੀ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਚ ਕੀਤੇ ਜਾਣ ਵਾਲੇ ਬਿੱਲਾਂ ਤੇ ਮੋਹਰ ਲਗਾਈ ਜਾਵੇਗੀ । ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਲੀ ਵਿਖੇ ਕਾਂਗਰਸ ਹਾਈਕਮਾਂਡ ਨਾਲ ਲੋਕ ਸਭਾ ਲਈ ਪੰਜਾਬ ਦੇ ਮਾਮਲਿਆਂ ਲਈ ਵਿਚਾਰ ਵਟਾਂਦਰਾ ਕਰਨ ਜਾਣਗੇ ਅਤੇ ਮੁੱਖ ਮੰਤਰੀ ਦੇ ਵਾਪਸ ਐਤਵਾਰ ਜਾਂ ਸੋਮਵਾਰ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ ।