• Home
  • ਕਰਤਾਰਪੁਰ ਸਾਹਿਬ ਲਾਂਘਾ : ਭਾਰਤ ਤੇ ਪਾਕਿ ਅਧਿਕਾਰੀਆਂ ਦੀ ਮੀਟਿੰਗ ਹੋਈ

ਕਰਤਾਰਪੁਰ ਸਾਹਿਬ ਲਾਂਘਾ : ਭਾਰਤ ਤੇ ਪਾਕਿ ਅਧਿਕਾਰੀਆਂ ਦੀ ਮੀਟਿੰਗ ਹੋਈ

ਡੇਰਾ ਬਾਬਾ ਨਾਨਕ : ਅੱਜ ਕਰਤਾਰਪੁਰ ਸਾਹਿਬ ਲਾਂਘੇ ਲਈ ਅਗਲੀ ਰਣਨੀਤੀ ਤਿਆਰ ਕਰਨ ਲਈ ਭਾਰਤ ਤੇ ਪਾਕਿਸਤਾਨ ਦੇ ਉਚ ਅਧਿਕਾਰੀਆਂ ਵਿਚਕਾਰ ਬਾਰਡਰ ਦੇ ਨੇੜੇ ਕਰੀਬ ਦੋ ਘੰਟੇ ਮੀਟਿੰਗ ਹੋਈ ਤੇ ਦੋਹਾਂ ਦੇਸ਼ਾਂ ਵਿੱਚ ਲਾਂਘੇ ਦੀ ਉਸਾਰੀ ਲਈ ਚੱਲ ਰਹੇ ਕੰਮ ਬਾਰੇ ਇੱਕ ਦੂਜੇ ਨਾਲ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਤੋਂ ਬਾਅਦ ਭਾਰਤੀ ਅਧਿਕਾਰੀਆਂ ਦੀ ਟੀਮ ਨੇ ਭਾਰਤ ਵਾਲੇ ਪਾਸੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਟੀਮ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਫਿਰ ਹੀ ਐਕਵਾਇਰ ਕੀਤੀ ਜਾਵੇਗੀ, ਉਸ ਤੋਂ ਪਹਿਲਾਂ ਮੁਆਵਜਾ ਦਿੱਤਾ ਜਾਵੇਗ।