• Home
  • ਕੌਮੀ ਸਨਮਾਨ-ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪੰਜਾਬੀ ‘ਚ ਦਿੱਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ

ਕੌਮੀ ਸਨਮਾਨ-ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪੰਜਾਬੀ ‘ਚ ਦਿੱਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ

ਮਹਾਰਾਣੀ ਪ੍ਰਨੀਤ ਕੌਰ ਨੇ ਡਾ. ਗੁਰਨਾਮ ਸਿੰਘ ਨੂੰ ਪੁਰਸਕਾਰ ਲਈ ਦਿੱਤੀ ਵਧਾਈ

ਪਟਿਆਲਾ, 6 ਫਰਵਰੀ: ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ੧ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਿਨਤ ਕੀਤਾ ਹੈ।ਇਸ ਮੌਕੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਡਾ. ਗੁਰਨਾਮ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਪੁਰਬ ਦੀ ਵਧਾਈ ਪੰਜਾਬੀ ਭਾਸ਼ਾ 'ਚ ਦਿੱਤੀ।ਵਰਣਨਯੋਗ ਹੈ ਕਿ ਸੰਗੀਤ ਨਾਟਕ ਅਕੈਡਮੀ ਵੱਲੋਂ ਭਾਰਤ ਸਰਕਾਰ ਸੰਗੀਤ ਅਤੇ ਕਲਾਵਾਂ ਦੇ ਖੇਤਰ ਵਿੱਚ ਕਾਰਜਸ਼ੀਲ ਪ੫੍ਰਮੁੱਖ ਸ਼ਖ਼ਸੀਅਤਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕਰਦੀ ਹੈ।ਜਿਕਰਯੋਗ ਹੈ ਕਿ ਡਾ. ਗੁਰਨਾਮ ਸਿੰਘ ਨੇ ਸ੫੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਣ ਰਾਗਾਂ ਉਤੇ ਕਈ ਵਰ੍ਹਿ੭ਆਂ ਦੀ ਨਿਰੰਤਰ ਖੋਜ ਕਰਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ ਅਤੇ ਵਿਸ਼ਵ ਵਿੱਚ ਪਹਿਲੀ ਵਾਰ ਲਿਖਤ ਤੇ ਸੁਰਲਿਪੀ ਬੱਧ ਰੂਪ ਵਿੱਚ ਇਨ੍ਹਾਂ ਦੀਆਂ ਕਈ ਵਾਰ ਰਿਕਾਰਿਡੰਗਜ਼ ਕਰਵਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਮਿਤ ਸੰਗੀਤ ਨੂੰ ਅਕਾਦਿਮਕ ਵਿਸ਼ੇ ਵਜ੧ੋਂ ਆਪਣੀ ਖੋਜ, ਅਧਿਐਨ ਅਤੇ ਅਧਿਆਪਨ ਨਾਲ ਵਿਕਸਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ ਅਤੇ ਅਦਾਰਿਆਂ ਵਿੱਚ ਲਾਗੂ ਕਰਵਾਇਆ ਹੈ।ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਵਕਾਰੀ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਨੇ ਡਾ. ਗੁਰਨਾਮ ਸਿੰਘ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗੁਰਮਤਿ ਸੰਗੀਤ ਦੇ ਖੇਤਰ 'ਚ ਪਾਇਆ ਵਿਲੱਖਣ ਯੋਗਦਾਨ ਸ਼ਲਾਘਾਯੋਗ ਹੈ, ਤੇ ਉਨ੍ਹਾਂ ਨੂੰ ਮਿਲੇ ਇਸ ਪੁਰਸਕਾਰ ਨਾਲ ਪਟਿਆਲਾ ਸ਼ਹਿਰ ਅਤੇ ਸਮੁਚੇ ਪੰਜਾਬੀ ਜਗਤ ਦਾ ਵੀ ਮਾਣ ਵਧਿਆ ਹੈ।ਫੋਟੋ- ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਨਾਲ ਸਨਮਾਨਤ ਕਰਦੇ ਹੋਏ