• Home
  • ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 57ਵੇਂ ਦਿਨ ਵੀ ਜਾਰੀ

ਨੈਸਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 57ਵੇਂ ਦਿਨ ਵੀ ਜਾਰੀ

ਚੰਡੀਗੜ੍ਹ, ਫਰਵਰੀ :  ਅਨੁਸੂਚਿਤ ਜਾਤੀਆਂ ਵਰਗ ਨਾਲ ਹੋ ਰਹੀਆਂ ਵਧੀਕੀਆਂ ਖਾਸ ਕਰ ਅਨਿਆਂ,ਅੱਤਿਆਚਾਰ ਧੱਕੇਸ਼ਾਹੀ, ਗੁੰਡਾਗਰਦੀ ਅਤੇ ਸ਼ੋਸਣ ਵਿਰੁੱਧ ਆਵਾਜ਼ ਬੁਲੰਦ ਕਰਨ ਵਿੱਚ ਰਾਜਨੀਤਕ ਪਾਰਟੀਆਂ ਦੇ ਅਗੂਆਂ ਵੱਲੋਂ ਨਜਰਅੰਦਾਜ਼ ਕਰਨਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਦਿੱਤੇ ਜਾ ਰਿਹਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 57ਵੇਂ ਦਿਨ ਵੀ ਜਾਰੀ ਹੈ। "ਚਾਹੁੰਦੇ ਹਨਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਬੰਦ ਕਰੇ, ਦਹਿਸ਼ਤ ਅਤੇ ਗੁੰਡਾਗਰਦੀ ,ਕੈਪਟਨ ਅਮਰਿੰਦਰ ਸਰਕਾਰ" ।ਪਿੰਡ ਸ਼ੇਰਗੜ੍ਹ ਅਤੇ ਅਤਾਲਾਂ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਕਾਂਗਰਸੀ ਆਗੂਆਂ ਅਤੇ ਵਿਧਾਇਕ ਦੀ ਮਿਲੀਭੁਗਤ ਨਾਲ ਇਨ੍ਹਾਂ ਪੀੜਤਾਂ ਉਤੇ ਝੂਠੇ ਪੁਲਿਸ ਕੇਸ ਦਰਜ ਕੀਤੇ ਗਏ ਹਨ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਦੀ ਸੁਣਵਾਈ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਨਹੀਂ ਹੋ ਰਹੀ ਸਗੋਂ ਅੱਤਿਆਚਾਰ ਅਤੇ ਧੱਕਾ ਕਰਨ ਵਾਲੀਆਂ ਨੂੰ ਕੈਪਟਨ ਸਰਕਾਰ ਵਿੱਚ ਸਰਪ੍ਰਸਤੀ ਹਾਸਿਲ ਹੈ। ਮਹਾਰਾਜਾ ਅਮਰਿੰਦਰ ਸਿੰਘ ਦਾ ਗ੍ਰਹਿ ਵਿਭਾਗ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਅਸਫਲ ਸਾਬਿਤ ਹੋ ਰਿਹਾ ਹੈ। ਸ੍ਰ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਜਾਨਮਾਲ ਦੀ ਸੁਰੱਖਿਆ ਕਰਨ ਵਿੱਚ ਨਾਕਾਮਯਾਬ ਸਾਬਿਤ ਹੋ ਗਈ ਹੈ। ਜਦੋਂ ਤੱਕ ਗਰੀਬ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।