• Home
  • ਕੋਬਰਾ ਤੇ ਕੰਡਿਆਲੀ ਤਾਰ ਦੀ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ

ਕੋਬਰਾ ਤੇ ਕੰਡਿਆਲੀ ਤਾਰ ਦੀ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ 18 ਮਾਰਚ    ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸਿੰਘ ਛੱਤਵਾਲ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਂ ਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ 'ਤੇ ਪੂਰਨ ਪਾਬੰਦੀ ਦੇ ਹੁਕਮ ਦਿੱਤੇ ਹਨ।  ਇਹ ਹੁਕਮ 30 ਮਈ 2019 ਤੱਕ ਲਾਗੂ ਰਹਿਣਗੇ।  ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜਿਹੜੀ ਕਿ ਕਾਫ਼ੀ ਤੇਜਧਾਰ ਵਾਲੀ ਹੁੰਦੀ ਹੈ। ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਾਰ ਦੀ ਵਜ੍ਹਾ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜ੍ਹਾ ਕਾਰਨ ਹੀ ਜਖ਼ਮੀ ਹੋਏ ਇਲਾਜ ਲਈ ਆਉਂਦੇ ਹਨ। ਇਸ ਲਈ ਕੋਬਰਾ/ਕੰਡਿਆ ਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ 'ਤੇ ਰੋਕ ਲਗਾਉਣ ਦੇ ਫੌਰੀ ਹੁਕਮ ਦਿੱਤੇ ਗਏ ਹਨ।