• Home
  • ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫੰਡ ਜਾਰੀ ਕਰਨ ਲਈ ਲਿਖੀ ਚਿੱਠੀ

128 ਕਰੋੜ ਰੁਪਏ ਮਟੀਰੀਅਲ ਦੇਣਦਾਰੀਆਂ ਅਤੇ 103 ਕਰੋੜ ਰੁਪਏ ਮਜ਼ਦੂਰੀ ਦੇਣਦਾਰੀਆਂ ਕੇਂਦਰ ਵੱਲ ਬਕਾਇਆ

ਚੰਡੀਗੜ•, 10 ਫਰਵਰੀ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ਅਧੀਨ ਕੇਂਦਰ ਵੱਲ ਬਕਾਇਆ ਪਈਆਂ ਦੇਣਦਾਰੀਆਂ ਦਾ ਭੁਗਤਾਨ ਤੁਰੰਤ ਕਰਨ ਲਈ ਚਿੱਠੀ ਲਿਖੀ ਹੈ।

ਸ੍ਰੀ ਬਾਜਵਾ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਪੰਜਾਬ ਦੀਆਂ ਮਟੀਰੀਅਲ ਸਬੰਧੀ  128 ਕਰੋੜ ਰੁਪਏ ਦੀਆਂ ਦੇਣਦਾਰੀਆਂ ਲੰਬਿਤ ਪਈਆਂ ਹਨ, ਜਿਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਉਡੀਕ ਹੈ।। ਉਨ•ਾਂ ਕਿਹਾ ਕਿ ਦੂਜੀ ਕਿਸ਼ਤ ਦੇ ਫੰਡ ਰਿਲੀਜ਼ ਕਰਨ ਲਈ ਮਤਾ ਭਾਰਤ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ, ਪਰ ਇਸ ਸਬੰਧ ਵਿੱਚ  ਹੁਣ ਤੱਕ ਸੂਬੇ ਨੂੰ ਸਿਰਫ਼ 8.97 ਕਰੋੜ ਰੁਪਏ ਦੀ ਰਾਸ਼ੀ ਹੀ ਪ੍ਰਾਪਤ ਹੋਈ ਹੈ। ਸ੍ਰੀ ਬਾਜਵਾ ਨੇ ਅੱਗੇ ਕਿਹਾ ਕਿ 14.11.18 ਤੋਂ ਹੁਣ ਤੱਕ ਭਾਰਤ ਸਰਕਾਰ ਵੱਲ ਮਜ਼ਦੂਰੀ ਦੇ ਭੁਗਤਾਨ ਨਾਲ ਸਬੰਧਤ 103 ਕਰੋੜ ਰੁਪਏ ਦੀਆਂ ਦੇਣਦਾਰੀਆਂ ਵੀ ਬਕਾਇਆ ਹਨ।

ਮੰਤਰੀ ਨੇ ਕਿਹਾ ਕਿ ਇਸ ਸਕੀਮ ਨੂੰ ਕਾਮਯਾਬ ਬਣਾਉਣ ਲਈ ਸੂਬਾ ਸਰਕਾਰ ਨਿਰੰਤਰ  ਯਤਨਸ਼ੀਲ ਹੈ ਅਤੇ ਯੋਗ ਵਿਅਕਤੀਆਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਪਾਣੀਆਂ ਦੀ ਸਮੱਸਿਆ ਹੱਲ ਕਰਨ ਲਈ ਵੀ ਸੁਹਿਰਦਤਾ ਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸ੍ਰੀ ਬਾਜਵਾ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਲੰਬਿਤ ਪਈਆਂ ਮਟੀਰੀਅਲ ਦੇਣਦਾਰੀਆਂ ਅਤੇ ਮਜ਼ਦੂਰੀ ਸਬੰਧੀ ਭੁਗਤਾਨ ਵਿੱਚ ਹੋਈ ਦੇਰੀ ਕਾਰਨ ਵਿਭਾਗ ਦੀ ਮੇਰੀ ਟੀਮ ਅਤੇ ਸਕੀਮ ਅਧੀਨ ਕੰਮ ਕਰ ਰਹੇ ਲਾਭਪਾਤਰੀਆਂ ਵਿੱਚ ਨਿਰਾਸ਼ਾ ਤੇ ਉਦਾਸੀਣਤਾ ਦੇਖੀ ਜਾ ਰਹੀ ਹੈ।

ਸ੍ਰੀ ਤ੍ਰਿਪਤ ਬਾਜਵਾ ਨੇ ਕੇਂਦਰੀ ਮੰਤਰੀ ਅੱਗੇ ਸਬੰਧਤ ਅਧਿਕਾਰੀਆਂ ਨੂੰ ਮਜ਼ਦੂਰੀ ਦੇ ਭੁਗਤਾਨ ਲਈ 103 ਕਰੋੜ ਤੇ ਮਟੀਰੀਅਲ ਦੇਣਦਾਰੀਆਂ ਅਤੇ 128 ਕਰੋੜ ਰੁਪਏ ਮਜ਼ਦੂਰੀ ਦੀਆਂ ਦੇਣਦਾਰੀਆਂ ਤੁਰੰਤ ਜਾਰੀ ਕਰਨ ਲਈ ਬੇਨਤੀ ਕੀਤੀ ਹੈ।