• Home
  • ਖਾਕੀ ਫਿਰ ਦਾਗਦਾਰ: ਵਿਜੀਲੈਂਸ ਵੱਲੋਂ ਦੋ ਹੌਲਦਾਰਾਂ ਤੇ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ -1 ਕਾਬੂ

ਖਾਕੀ ਫਿਰ ਦਾਗਦਾਰ: ਵਿਜੀਲੈਂਸ ਵੱਲੋਂ ਦੋ ਹੌਲਦਾਰਾਂ ਤੇ ਰਿਸ਼ਵਤ ਲੈਣ ਦਾ ਮੁਕੱਦਮਾ ਦਰਜ -1 ਕਾਬੂ

ਚੰਡੀਗੜ• 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਮੌੜ, ਬਠਿੰਡਾ ਵਿਖੇ ਤਾਇਨਾਤ ਦੋ ਹੌਲਦਾਰਾਂ ਖਿਲਾਫ਼ ਭ੍ਰਿਸ਼ਟਾਚਾਰ ਸਬੰਧੀ ਕੇਸ ਦਰਜ ਕਰਕੇ ਇਕ ਹੌਲਦਾਰ ਨੂੰ ਰਿਸ਼ਵਤ ਦੇ 5,000 ਰੁਪਏ ਨਕਦ ਅਤੇ 25,000 ਰੁਪਏ ਦਾ ਚੈਕ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹੌਲਦਾਰ ਚਮਕੌਰ ਸਿੰਘ ਅਤੇ ਹੌਲਦਾਰ ਦਵਿੰਦਰ ਸਿੰਘ ਖਿਲਾਫ਼ ਸ਼ਿਕਾਇਤ ਕਰਤਾ ਦਿਲਬਾਗ ਸਿੰਘ ਦੀ ਸ਼ਿਕਾਇਤ ਉਪਰ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਹੌਲਦਾਰਾਂ ਵਲੋਂ ਉਸ ਅਤੇ ਉਸਦੇ ਭਰਾ ਖਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਕੇਸ ਨਾ ਦਰਜ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ। 
       ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਚਮਕੌਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੇ 5,000 ਰੁਪਏ ਨਕਦ ਅਤੇ 25000 ਰੁਪਏ ਦਾ ਚੈਕ ਪ੍ਰਪਾਤ ਕਰਦੇ ਹੋਏ ਦਬੋਚ ਲਿਆ।
       ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ