• Home
  • ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 5,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,6 ਅਪਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ ਰਾਮਾਮੰਡੀ, ਜਲੰਧਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਜਤਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਨਾਂ ਮੁਲਜਮਾਂ ਦੀ ਸੂਚੀ ਵਿਚੋਂ ਕੱਢਣ ਅਤੇ ਉਸ ਖਿਲਾਫ਼ 110 ਸੀ.ਆਰ.ਪੀ.ਸੀ   ਦਾ ਕਲੰਦਰਾ ਨਾ ਦੇਣ ਬਦਲੇ5,000 ਰੁਪਏ ਦੀ ਮੰਗ ਕੀਤੀ ਗਈ ਹੈ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।