• Home
  • 19 ਸਤੰਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ

19 ਸਤੰਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ )- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ 19 ਸਤੰਬਰ ਨੂੰ ਪੰਜਾਬ ਭਰ ਚ ਜਨਤਕ ਛੁੱਟੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਦੱਸਣਯੋਗ ਹੈ ਕਿ 19 ਸਤੰਬਰ ਨੂੰ ਪੰਚਾਇਤ ਸੰਮਤੀ /ਜ਼ਿਲ੍ਹਾ ਪ੍ਰੀਸ਼ਦ ਵੋਟਾਂ ਪੈਣੀਆਂ ਹਨ । ਜਿਸ ਕਾਰਨ ਪੰਜਾਬ ਰਾਜ ਚੋਣ ਕਮਿਸ਼ਨ ਨੇ ਪਹਿਲਾਂ ਹੀ ਪੰਜਾਬ ਸਰਕਾਰ ਨੂੰ 19ਸਤੰਬਰ ਨੂੰ ਜਨਤਕ ਛੁੱਟੀ ਕਰਨ ਲਈ ਅਪੀਲ ਕੀਤੀ ਸੀ । ਪਰ ਅੱਜ ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਸਮੂਹਿਕ ਤੌਰ ਤੇ ਜਨਤਕ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ।