• Home
  • ਜੀ ਕੇ ਦੀਆਂ ਮੁਸ਼ਕਲਾਂ ਵਧੀਆਂ-ਅਦਾਲਤ ਵਲੋਂ ਐਫ਼.ਆਈ.ਆਰ ਦਰਜ ਕਰਨ ਦੇ ਹੁਕਮ 

ਜੀ ਕੇ ਦੀਆਂ ਮੁਸ਼ਕਲਾਂ ਵਧੀਆਂ-ਅਦਾਲਤ ਵਲੋਂ ਐਫ਼.ਆਈ.ਆਰ ਦਰਜ ਕਰਨ ਦੇ ਹੁਕਮ 

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀਆਂ ਮੁਸ਼ਕਲਾਂ 'ਚ ਉਸ ਵੇਲੇ ਵਾਧਾ ਹੋ ਗਿਆ ਜਦੋਂ ਜੀ ਕੇ ਅਤੇ ਹੋਰਨਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅੱਜ ਸੈਸ਼ਨ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੈਸ਼ਨ ਕੋਰਟ ਨੇ ਜੀ. ਕੇ. ਅਤੇ ਹੋਰਨਾਂ ਵਿਰੁਧ ਐੱਫ. ਆਈ. ਆਰ. ਦਰਜ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਤੋਂ ਸਪੱਸ਼ਟ ਹੋ ਗਿਆ ਕਿ ਅਗਲੇ 24 ਘੰਟਿਆਂ ਵਿੱਚ ਜੀ ਕੇ ਖਿਲਾਫ਼ ਐਫ਼ ਆਈ ਆਰ ਦਰਜ ਕਰਨੀ ਪਵੇਗੀ।
ਦੱਸ ਦਈਏ ਕਿ ਵਿਰੋਧੀ ਧਿਰਾਂ ਨੇ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਿਰੁਧ ਕਈ ਸੰਗੀਨ ਦੋਸ਼ ਲਾਏ ਸਨ ਤੇ ਜੀ ਕੇ ਸਮੇਤ ਸਾਰੇ ਅਹੁਦੇਦਾਰਾਂ ਨੇ ਆਪਣੇ ਆਪ ਨੂੰ ਪਾਕਿ ਸਾਫ਼ ਦਸਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਵੀ ਦੇ ਦਿੱਤਾ ਸੀ ਪਰ ਅਦਾਲਤ ਦੇ ਇਸ ਫੈਸਲੇ ਨੇ ਜੀ ਕੇ ਦੀ ਸਾਰੀ ਰਣਨੀਤੀ 'ਤੇ ਪਾਣੀ ਫੇਰ ਦਿੱਤਾ ਹੈ।