• Home
  • ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਹਰਜੀਤ ਗਰੇਵਾਲ ਨੇ ਰੈਫ਼ਰੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਕੀਤੀ ਤਾਕੀਦ

ਚੰਡੀਗੜ੍ਹ 8 ਜੂਨ : ਪੰਜਾਬ ਅੰਦਰ ਗੱਤਕਾ ਖੇਡ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਅੱਜ ਇੱਥੇ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਇੱਕ ਉਚੇਚੀ ਮੀਟਿੰਗ ਹੋਈ ਜਿਸ ਦੌਰਾਨਨੌਜਵਾਨ ਆਗੂ ਅਜੇ ਸਿੰਘ ਲਿਬੜਾ ਦੀ ਗੱਤਕਾ ਐਸੋਸੀਏਸ਼ਨ ਦੇ  ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮੁੱਚੀ 

ਗੱਤਕਾ ਜਥੇਬੰਦੀ ਅਤੇ ਕਾਰਜਕਾਰਨੀ ਦਾ ਨਵੇਂ ਸਿਰੇ ਤੋਂਗਠਨ ਕਰਨ ਲਈ ਵੀ ਅਧਿਕਾਰਤ ਕੀਤਾ।ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਇਸ ਚੋਣ ਮੀਟਿੰਗ ਦੌਰਾਨ ਇਸ ਸਾਲ ਗੱਤਕਾ ਟੂਰਨਾਮੈਂਟ ਕਰਵਾਉਣ ਅਤੇਰੈਫਰੀ ਕੈਂਪ ਲਾਉਣ ਸਬੰਧੀ ਵਿਚਰਾਂ ਵੀ ਹੋਈਆਂ।ਸ੍ਰੀ ਲਿਬੜਾ ਦੇ ਸੂਬਾ ਪ੍ਰਧਾਨ ਚੁਣੇ ਜਾਣ ਉਤੇ ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਦੇ ਹੋਰਨਾਂ ਅਹੁਦੇਦਾਰਾਂ ਨੇ ਵਧਾਈਆਂ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਉਹ ਗੱਤਕਾਖੇਡ ਨੂੰ ਪੰਜਾਬ ਵਿੱਚ ਹੋਰ ਪ੍ਰਫੁੱਲਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰਨਗੇ। ਇਸ ਮੌਕੇ ਸ੍ਰੀ ਲਿਬੜਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਗੱਤਕਾ ਰੈਫਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਵਿੱਚ ਗੱਤਕਾ ਟੂਰਨਾਮੈਂਟ ਅਤੇ ਗੱਤਕਾ ਸਿਖਲਾਈ ਕੈਂਪ ਲਾਉਣ ਲਈ ਜਲਦ ਹੀ ਪ੍ਰੋਗਰਾਮ ਉਲੀਕਣਗੇ।ਇਸ ਮੌਕੇ ਰੈਫ਼ਰੀਆਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਟੂਰਨਾਮੈਂਟਾਂ ਤੇ ਜੱਜਮੈਂਟ ਸਮੇਂ ਉਨ੍ਹਾਂ ਨੂੰ  ਸਹੀ ਫ਼ੈਸਲੇ ਲੈਣਦੀ ਤਾਕੀਦ ਕੀਤੀ ਅਤੇ ਕਿਹਾ ਕਿ ਉਹ ਗੱਤਕਾ ਨਿਯਮਾਂਵਲੀ ਅਨੁਸਾਰ ਹੀ ਗੱਤਕਾ ਗਰਾਊਂਡ ਵਿੱਚ ਸਹੀ ਫ਼ੈਸਲੇ ਲੈਣ।ਇਸ ਮੌਕੇ ਹੋਰਨਾਂ ਤੋਂ ਇਲਾਵਾਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਉਦੇ ਸਿੰਘ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਵਿੱਤ ਸਕੱਤਰ ਬਲਜੀਤ ਸਿੰਘਸੈਣੀ, ਇਸਮਾ ਦੇ ਸਾਈਬਰ ਸੈਲ ਇੰਚਾਰਜ ਵਰੁਣ ਭਾਰਦਵਾਜ, ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਕੰਵਰ ਹਰਵੀਰ ਸਿੰਘ ਢੀਂਡਸਾ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮਾਝਾ ਜ਼ੋਨ ਦੇਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ, ਜੰਮੂ ਕਸ਼ਮੀਰ ਤੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਕੁਆਰਡੀਨੇਟਰ ਸਮਰਪਾਲ ਸਿੰਘ ਵੀ ਹਾਜ਼ਰ ਸਨ।