• Home
  • ਜ਼ਿਲ੍ਹੇ ਵਿੱਚ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ

ਜ਼ਿਲ੍ਹੇ ਵਿੱਚ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ

ਲੁਧਿਆਣਾ, 11 ਮਾਰਚ -ਆਗਾਮੀ ਲੋਕ ਸਭਾ ਚੋਣਾਂ-2019 ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਲੁਧਿਆਣਾ ਅਧੀਨ ਆਉਂਦੇ ਮਾਲ ਖੇਤਰ ਵਿੱਚ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ (ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਆਦਿ) ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੁਕਮ 10 ਮਈ, 2019 ਤੱਕ ਲਾਗੂ ਰਹਿਣਗੇ। 
ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ  ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇਹ ਪਾਬੰਦੀ ਹੁਕਮ ਲਾਗੂ ਕੀਤੇ ਹਨ। ਇਹ ਪਾਬੰਦੀ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਾਂ, ਬਾ-ਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ•ਾਂ ਨੂੰ ਧਾਰਮਿਕ ਤੌਰ 'ਤੇ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜ ਕਾਰਨ ਹਥਿਆਰ ਰੱਖਣ ਦੇ ਅਧਿਕਾਰ ਹਨ, 'ਤੇ ਲਾਗੂ ਨਹੀਂ ਹੋਣਗੇ।