• Home
  • ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ‘ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ – ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜਾ

ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ‘ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ – ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, -ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਵਲੋਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਤਰ•ਾਂ ਦੀ ਵੀ ਢਿੱਲ-ਮੱਠ  ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ•ਾਂ ਨੇ ਦੱਸਿਆ ਕਿ ਇਸ ਮੌਕੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜਣਗੇ। 
            ਉਨਾਂ ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ• ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾਂ ਚੜ•ਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਰਖਾਏ ਗਏ ਅਖੰਡਪਾਠ ਸਾਹਿਬ ਦੇ ਭੋਗ ਵਿਚ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਉਨਾਂ ਸਮੂਹ ਜਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ-ਚੜ• ਕੇ ਸ਼ਾਮਿਲ ਹੋਣ ਅਤੇ ਸ਼ਹੀਦ ਨੂੰ ਸ਼ਰਧਾ ਭੇਟ ਕਰਨ।