• Home
  • ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਂਟ

ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ ਤੇ ਸ਼ਰਧਾ ਦੇ ਫੁੱਲ ਭੇਂਟ

ਅੰਮ੍ਰਿਤਸਰ, 14 ਅਪ੍ਰੈਲ :-
 ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਵਸ ਤੇ ਡਾ: ਅੰਬੇਡਕਰ ਭਵਨ ਵਿਖੇ ਜਿਲ•ਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਅਤੇ ਡਾ: ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। 
 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੋਲਦਿਆਂ ਕਿਹਾ ਕਿ ਸਾਨੂੰ ਡਾ: ਅੰਬੇਡਕਰ ਜੀ ਵੱਲੋਂ ਦਿੱਤੀਆਂ ਗਈਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਡਾ: ਅੰਬੇਡਕਰ ਨੇ ਸਾਨੂੰ ਛੂਆ -ਛਾਤ, ਜਾਤਪਾਤ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਜ ਦੀ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ। ਸ੍ਰ ਢਿਲੋਂ ਨੇ ਕਿਹਾ ਕਿ ਡਾ: ਅੰਬੇਡਕਰ ਨੇ ਸਾਰੇ ਦੇਸ਼ਾਂ ਦੇ ਸੰਵਿਧਾਨਾਂ ਦਾ ਅਧਿਐਨ ਅਤੇ ਉਨ•ਾਂ ਵਿੱਚੋਂ ਚੰਗੀਆਂ ਗੱਲਾਂ ਲੈ ਕੇ  ਭਾਰਤ ਦੇ ਸੰਵਿਧਾਨ ਵਿੱਚ ਸ਼ਾਮਲ ਕੀਤੀਆਂ। ਸ੍ਰ ਢਿਲੋਂ ਨੇ ਦੱਸਿਆ ਕਿ ਅੱਜ ਜਦੋਂ ਵੀ ਵੱਡੇ ਮੁਲਕਾਂ ਵਿੱਚ ਕਿਸੇ ਸੰਵਿਧਾਨ ਦੀ ਗੱਲ ਚਲਦੀ ਹੈ ਤਾਂ ਭਾਰਤ ਦੇ ਸੰਵਿਧਾਨ ਨੂੰ ਸਭ ਤੋਂ ਉਤਮ ਗਿਣਿਆ ਜਾਂਦਾ ਹੈ। 
ਡਿਪਟੀ ਕਮਿਸ਼ਨਰ ਨੇ ਬੋਲਦਿਆਂ ਕਿਹਾ ਕਿ  ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਾਨੂੰ ਸਮਾਨਤਾ ਦਾ ਅਧਿਕਾਰ, ਏਕਤਾ, ਅਖੰਡਤਾ, ਸਾਡੇ ਅਧਿਕਾਰਾਂ ਅਤੇ ਕਰਤੱਵਾਂ, ਕਾਰਜ ਪਾਲਿਕਾ, ਨਿਆ ਪਾਲਿਕਾ ਆਦਿ ਨੂੰ ਇਕ ਸੂਤਰ ਵਿੱਚ ਪਿਰੋਇਆ ਹੈ ਅਤੇ ਉਨ•ਾਂ ਦੀ ਦੇਣ ਸਦਕਾ ਹੀ ਹਰ ਨਾਗਰਿਕ ਆਪਣੇ ਅਧਿਕਾਰਾਂ ਨੂੰ ਮਾਣ ਰਿਹਾ ਹੈ। ਸ੍ਰ ਢਿਲੋਂ ਨੇ ਕਿਹਾ ਕਿ ਡਾ: ਅੰਬੇਡਕਰ ਨੇ ਕਈ ਤਰ•ਾਂ ਦੀਆਂ ਮੁਸ਼ਕਲਾਂ ਦੇ ਹੁੰਦੇ ਹੋਏ ਵੀ ਉਚ ਵਿਦਿਆ ਪ੍ਰਾਪਤ ਕੀਤੀ।  ਉਨ•ਾਂ ਨੇ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਡਾ: ਅੰਬੇਡਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ। 
 ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਰਜਤ ਓਬਰਾਏ ਐਸ:ਡੀ:ਐਮ ਅਜਨਾਲਾ ਨੇ ਕਿਹਾ ਕਿ ਬਾਬਾ ਸਾਹਿਬ ਨੇ  ਸਾਨੂੰ ਸਾਰਿਆਂ ਨੂੰ ਇਕ ਲੜੀ ਵਿੱਚ ਪਿਰੋਇਆ ਹੈ ਅਤੇ ਸਮਾਨਤਾ, ਸੁਤੰਤਰਤਾ ਦਾ ਅਧਿਕਾਰ ਦਿੱਤਾ ਹੈ। ਉਨ•ਾਂ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਦੇ ਹੋਏ ਸਿਖਿਆ ਜਰੂਰ ਹਾਸਲ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਪੜ•ਾਈ ਤੋਂ ਬਿਨਾਂ ਕੋਈ ਵੀ ਸਫਲਤਾ ਪ੍ਰਾਪਤ ਨਹੀਂ ਹੁੰਦੀ। 
 ਇਸ ਮੌਕੇ ਜਿਲ•ਾ ਭਲਾਈ ਅਫਸਰ ਸ੍ਰ ਸੁਖਵਿੰਦਰ ਸਿੰਘ ਘੁੰਮਣ ਨੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਯਤਨਾਂ ਸਦਕਾ ਹੀ ਅਸੀਂ ਸਾਰੇ ਖੁੱਲੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ•ਾਂ ਕਿਹਾ ਕਿ ਡਾ: ਅੰਬੇਡਕਰ ਜੀ ਸਾਡੇ ਸੰਵਿਧਾਨ ਦੇ ਨਿਰਮਾਤਾ ਹਨ ਅਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਹੋਣ ਦਾ ਮਾਣ ਵੀ ਹਾਸਲ ਹੈ। ਉਨ•ਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਹਮੇਸ਼ਾਂ ਹੀ ਪੜ•ੋ ਤੇ ਜੁੜੋ  ਦੀ ਸਿਖਿਆ ਦਿੱਤੀ ਹੈ ਤੇ ਸਾਨੂੰ ਸਭ ਨੂੰ ਉਨ•ਾਂ ਦੀਆਂ ਸਿਖਿਆਵਾਂ ਤੇ ਚੱਲਦੇ ਹੋਏ ਸਿਖਿਆ ਜਰੂਰ ਗ੍ਰਹਿਣ ਕਰਨੀ ਚਾਹੀਦੀ ਹੈ। 
 ਇਸ ਸੈਮੀਨਾਰ ਨੂੰ ਡਾ: ਭੂਪਿੰਦਰ ਸਿੰਘ ਮੱਟੂ ਜਿਲ•ਾ ਭਾਸ਼ਾ ਅਫਸਰ, ਸ੍ਰੀ ਰਾਜੇਸ਼ ਸ਼ਰਮਾ ਉਪ ਜਿਲ•ਾ ਸਿਖਿਆ ਅਫਸਰ ਨੇ ਵੀ ਸੰਬੋਧਨ ਕੀਤਾ। ਸਮਾਗਮ ਦੀ ਸਮਾਪਤੀ ਡਾ: ਅੰਬੇਡਕਰ ਭਵਨ ਵਿਖੇ ਸਟੈਨੋ ਦਾ ਕੋਰਸ ਕਰ ਰਹੀਆਂ ਲੜਕੀਆਂ  ਵੱਲੋਂ ਰਾਸ਼ਟਰੀ ਗੀਤ ਨਾਲ ਕੀਤਾ ਗਿਆ। ਇਸ ਮੌਕੇ ਤਹਿਸੀਲ ਅਫਸਰ ਭਲਾਈ ਅਫਸਰ ਸੁਰਿੰਦਰ ਸਿੰਘ ਢਿਲੋਂ, ਬਲਾਕ ਵਿਕਾਸ ਅਫਸਰ ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।