• Home
  • ਬੁਰੇ ਫਸੇ ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਆਗੂ-ਐਫ਼ ਆਈ ਆਰ ਦਰਜ

ਬੁਰੇ ਫਸੇ ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਆਗੂ-ਐਫ਼ ਆਈ ਆਰ ਦਰਜ

ਨਵੀਂ ਦਿੱਲੀ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਆਗੂ ਫਸਦੇ ਹੋਏ ਨਜ਼ਰ ਆ ਰਹੇ ਹਨ। ਬੀਤੇ ਦਿਨ ਅਦਾਲਤ ਨੇ ਮਨਜੀਤ ਸਿੰਘ ਜੀ ਕੇ ਦੀ ਅਰਜ਼ੀ ਖਾਰਜ਼ ਕਰ ਦਿੱਤੀ ਸੀ ਤੇ ਪੁਲਿਸ ਨੂੰ ਜੀ ਕੇ ਵਿਰੁਧ ਐਫ ਆਈ ਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਥੋੜਾ ਸਮਾਂ ਪਹਿਲਾਂ ਮਨਜੀਤ ਸਿੰਘ ਜੀ ਕੇ, ਅਮਰਜੀਤ ਸਿੰਘ ਪੱਪੂ ਅਤੇ ਹਰਜੀਤ ਸਿੰਘ ਸੂਬੇਦਾਰ ਵਿਰੁਧ ਐਫ ਆਈ ਆਰ ਦਰਜ ਕਰ ਲਈ ਹੈ।