• Home
  • ਚੋਣ ਕਮਿਸ਼ਨ ਵੱਲੋਂ ਆਰ ਟੀ ਏ ਹੁਸ਼ਿਆਰਪੁਰ ਤੇ ਐਸ ਐਸ ਪੀ ਵਿਜੀਲੈਂਸ ਬਿਊਰੋ ਬਠਿੰਡਾ ਦੀ ਨਿਯੁਕਤੀ ਨੂੰ ਹਰੀ ਝੰਡੀ

ਚੋਣ ਕਮਿਸ਼ਨ ਵੱਲੋਂ ਆਰ ਟੀ ਏ ਹੁਸ਼ਿਆਰਪੁਰ ਤੇ ਐਸ ਐਸ ਪੀ ਵਿਜੀਲੈਂਸ ਬਿਊਰੋ ਬਠਿੰਡਾ ਦੀ ਨਿਯੁਕਤੀ ਨੂੰ ਹਰੀ ਝੰਡੀ

ਚੰਡੀਗੜ, : ਭਾਰਤੀ ਚੋਣ ਕਮਿਸ਼ਨ ਵੱਲੋਂ ਆਰ.ਟੀ.ਏ. ਹੁਸ਼ਿਆਰਪੁਰ ਅਤੇ ਐਸਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਦੀ ਨਿਯੁਕਤੀ ਨੂੰੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਕਰਨਬੀਰ ਸਿੰਘ ਛੀਨਾ ਨੂੰ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਨ•ਾਂ ਦੱਸਿਆ ਕਿ ਕਮਿਸ਼ਨ ਵੱਲੋਂ ਅਧਿਕਾਰੀ ਨੂੰ ਤੁਰੰਤ ਜੁਆਇਨ ਕਰਨ ਅਤੇ ਹੁਕਮਾਂ ਦੀ ਤਾਮੀਲ ਕਰਨ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਸੂਚਿਤ ਕਰਨ ਬਾਰੇ ਹੁਕਮ ਦਿੱਤਾ ਹੈ।  
ਚੋਣ ਕਮਿਸ਼ਨ ਵੱਲੋਂ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਨਿਯੁਕਤੀ ਨੂੰੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਸ੍ਰੀ ਅਖਿਲ ਚੌਧਰੀ ਆਈ.ਪੀ.ਐਸ. (ਪੰਜਾਬ 2012) ਦੀ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਜੋਂ ਨਿਯੁਕਤੀ ਨੂੰੰ ਪ੍ਰਵਾਨਗੀ ਦੇ ਦਿੱਤੀ ਹੈ।
ਉਨ•ਾਂ ਦੱਸਿਆ ਕਿ ਕਮਿਸ਼ਨ ਵੱਲੋਂ ਅਧਿਕਾਰੀ ਨੂੰ ਤੁਰੰਤ ਜੁਆਇਨ ਕਰਨ ਅਤੇ ਹੁਕਮਾਂ ਦੀ ਤਾਮੀਲ ਕਰਨ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਸੂਚਿਤ ਕਰਨ ਬਾਰੇ ਹੁਕਮ ਦਿੱਤਾ ਹੈ।