• Home
  • ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 29 ਅਤੇ 30 ਨੂੰ

ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 29 ਅਤੇ 30 ਨੂੰ

ਐੱਸ.ਏ.ਐੱਸ. ਨਗਰ  (ਖ਼ਬਰ ਵਾਲੇ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ  ਸੈਸ਼ਨ 2018-19 ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ ਮਿਤੀ 29 ਅਤੇ 30 ਅਕਤੂਬਰ  ਨਿਸ਼ਚਿਤ ਕੀਤੀ ਗਈ ਹੈ| ਪੰਜਾਬੀ ਏ ਦੀ ਪ੍ਰੀਖਿਆ 29 ਅਕਤੂਬਰ ਅਤੇ ਪੰਜਾਬੀ ਬੀ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ|
ਸਕੂਲ ਬੋਰਡ ਦੇ ਸਕੱਤਰ ਜੀ ਵੱਲੋਂ ਪ੍ਰੈੱਸ ਨਾਲ ਸਾਂਝੀ ਕੀਤੀ ਜਾਣਕਾਰੀ ਅਨੁਸਾਰ  ਪ੍ਰੀਖਿਆ ਸਬੰਧੀ ਫਾਰਮ ਬੋਰਡ ਦੀ ਵੈਬਸਾਈਟ ਤੇ ਪਹਿਲੀ ਅਕਤੂਬਰ ਤੋਂ ਉਪਲਬੱਧ ਕਰਵਾ ਦਿੱਤੇ ਗਏ ਹਨ| ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ 18 ਅਕਤੂਬਰ ਤੱਕ ਫਾਰਮ ਸੈਕਸ਼ਨ, ਪ੍ਰੀਖਿਆ-ਦਸਵੀਂ,  ਮੁੱਖ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ.ਨਗਰ ਵਿਖੇ ਪ੍ਰਾਪਤ ਕੀਤੇ ਜਾਣਗੇ| ਉਨ੍ਹਾਂ ਹਦਾਇਤ ਕੀਤੀ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ| Ú
ਸਕੱਤਰ ਜੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਬੋਰਡ ਦੀ ਵੈਬਸਾਈਟ ਤੇ 24 ਅਕਤੂਬਰ ਤੋਂ ਉਪਲਬੱਧ ਹੋਣਗੇ| ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ www.pseb.ac.in ਵੇਖੀ ਜਾਵੇ|