• Home
  • ਕੋਲਿਆਂਵਾਲੀ ਵਿਜੀਲੈਂਸ ਲਈ “ਲਾਦੇਨ” ਬਣਿਆ :- ਗ੍ਰਿਫ਼ਤਾਰੀ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ ਪੰਜ ਜ਼ਿਲ੍ਹਿਆਂ ਚ ਛਾਪੇਮਾਰੀ

ਕੋਲਿਆਂਵਾਲੀ ਵਿਜੀਲੈਂਸ ਲਈ “ਲਾਦੇਨ” ਬਣਿਆ :- ਗ੍ਰਿਫ਼ਤਾਰੀ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ ਪੰਜ ਜ਼ਿਲ੍ਹਿਆਂ ਚ ਛਾਪੇਮਾਰੀ

ਚੰਡੀਗੜ੍ਹ : - ਮੁਹਾਲੀ ਦੀ ਅਦਾਲਤ ਵੱਲੋਂ ਕੱਲ੍ਹ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਅੱਜ ਪੰਜਾਬ ਵਿਜੀਲੈਂਸ ਵਿਭਾਗ ਦੀਆਂ 6 ਵੱਖ ਵੱਖ ਟੀਮਾਂ ਨੇ ਉਸ ਦੀ ਗ੍ਰਿਫਤਾਰੀ ਲਈ ਉਸ ਦੇ ਟਿਕਾਣਿਆਂ ਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਪੰਜ ਜ਼ਿਲ੍ਹਿਆਂ ਚ ਛਾਪੇਮਾਰੀ ਕੀਤੀ ।
ਵ ਆਮਦਨ ਨਾਲੋਂ ਵੱਧ ਸਰੋਤਾਂ ਤੋਂ ਜਾਇਦਾਦ ਬਣਾਉਣ ਦੇ ਮਾਮਲੇ ਚ ਘਿਰਿਆ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਹੈ,। ਉਸ ਵਿਰੁੱਧ ਬਿਜ਼ਨੈੱਸ ਵਿਭਾਗ ਵੱਲੋਂ ਮਾਮਲੇ ਦਰਜ ਕੀਤੇ ਗਏ ਸਨ ਅਤੇ ਇੱਕ ਵਾਰ ਗ੍ਰਿਫਤਾਰੀ ਤੋਂ ਬਾਅਦ ਵਿੱਚ ਕੋਲਿਆਂਵਾਲੀ ਨੂੰ ਜ਼ਮਾਨਤ ਵੀ ਮਿਲ ਗਈ ਸੀ ,ਪਰ ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨੂੰ ਮੱਦੇਨਜ਼ਰ ਰੱਖਦਿਆਂ ਕੱਲ੍ਹ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ । ਸੂਤਰਾਂ ਮੁਤਾਬਿਕ ਪਤਾ ਲੱਗਾ ਹੈ ਕਿ ਵਿਜੀਲੈਂਸ ਵਿਭਾਗ ਦੀ ਟੀਮ ਨੇ ਉਸ ਦੀ ਪੈੜ ਨੱਪਣ ਲਈ ਕੋਲਿਆਂਵਾਲੀ ਦੇ ਟਿਕਾਣਿਆਂ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਮੁਕਤਸਰ ,ਬਠਿੰਡਾ ,ਸੰਗਰੂਰ ,ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ ।
ਦੱਸਣਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਕੋਲਿਆਂਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਦੇਖਣ ਲਈ ਬਾਦਲ ਪਰਿਵਾਰ ਵੱਲੋਂ ਸ਼ੈਡੋ ਪ੍ਰਧਾਨ ਵੀ ਲਗਾਇਆ ਗਿਆ ਸੀ,