• Home
  • ਭਾਰੀ ਮੀਂਹ ਕਾਰਨ ਡੀਸੀ ਨੇ ਜ਼ਿਲ੍ਹੇ ਦੇ ਸਰਕਾਰੀ/ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਕਰਨ ਦੇ ਦਿੱਤੇ ਹੁਕਮ

ਭਾਰੀ ਮੀਂਹ ਕਾਰਨ ਡੀਸੀ ਨੇ ਜ਼ਿਲ੍ਹੇ ਦੇ ਸਰਕਾਰੀ/ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਕਰਨ ਦੇ ਦਿੱਤੇ ਹੁਕਮ

ਅੰਮ੍ਰਿਤਸਰ (ਖ਼ਬਰ ਵਾਲੇ ਬਿਊਰੋ)+ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਲਗਾਤਾਰ ਪਿਛਲੇ ਚੌਵੀ ਘੰਟਿਆਂ ਤੋਂ ਚੱਲ ਰਹੀ ਬਰਸਾਤ ਨੂੰ ਮੱਦੇਨਜ਼ਰ ਰੱਖਦਿਆਂ ਅੰਮ੍ਰਿਤਸਰ  ਦੇ ਡਿਪਟੀ ਕਮਿਸ਼ਨਰ  ਕਮਲਦੀਪ ਸਿੰਘ ਸੰਘਾ ਵੱਲੋਂ  ਕੱਲ੍ਹ 24 ਸਤੰਬਰ ਨੂੰ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਅੱਜ ਅੰਮ੍ਰਿਤਸਰ ਵਿਖੇ ਮਾਲ ਰੋਡ ਤੇ ਭਾਰੀ ਮੀਂਹ ਕਾਰਨ ਪ੍ਰਮੁੱਖ ਸੜਕ ਦਾ ਵੱਡਾ ਹਿੱਸਾ ਜ਼ਮੀਨ ਵਿੱਚ ਧੱਸ ਗਿਆ ਸੀ ।