• Home
  • ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਫ਼ਾਜ਼ਿਲਕਾ, 4 ਅਪ੍ਰੈਲ:ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਵੱਧ ਤੋਂ ਵੱਧ ਐਨਰੋਲਮੈਂਟ ਕਰਨ ਅਤੇ ਉਨ੍ਹਾਂ ਦੀ ਸ਼ਨਾਖ਼ਤ ਕਰਨ ਸਬੰਧੀ ਤਹਿਸੀਲਦਾਰ ਚੋਣਾਂ ਸ਼੍ਰੀ ਸਤਪਾਲ ਬਾਂਸਲ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਆਂਗਨਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ਼੍ਰੀ ਬਾਂਸਲ ਨੇ ਕਿਹਾ ਕਿ 1 ਜਨਵਰੀ, 2019 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਅਤੇ 31 ਜਨਵਰੀ, 2019 ਨੂੰ ਪ੍ਰਕਾਸ਼ਤ ਕੀਤੀਆਂ ਵੋਟਰ ਸੂਚੀਆਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਵੱਧ ਤੋਂ ਵੱਧ ਐਨਰੋਲਮੈਂਟ ਕੀਤੀ ਜਾਣੀ ਹੈ। ਇਸ ਲਈ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਂਗਨਵਾੜੀ ਵਰਕਰਾਂ ਰਾਹੀਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਦਿਵਿਆਂਗ ਵਿਅਕਤੀਆਂ ਦੀਆਂ 100 ਫ਼ੀਸਦ ਵੋਟਾਂ ਦੀ ਐਨਰੋਲਮੈਂਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਦਰਜ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ ਕੀਤੀ ਜਾਵੇ ਤਾਂ ਜੋ 19 ਮਈ ਨੂੰ ਪੋਲਿੰਗ ਵਾਲੇ ਦਿਨ ਇਨ੍ਹਾਂ ਖ਼ਾਸ ਵੋਟਰਾਂ ਨੂੰ ਸਹੂਲੀਅਤ ਮੁਹੱਈਆ ਕਰਵਾਈ ਜਾ ਸਕੇ।