• Home
  • ਪੰਘੂੜੇ ਵਿੱਚ ਆਈ ਇਕ ਹੋਰ ਲਾਡਲੀ- ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 166 ਬੱਚਿਆਂ ਦੀ ਜਾਨ

ਪੰਘੂੜੇ ਵਿੱਚ ਆਈ ਇਕ ਹੋਰ ਲਾਡਲੀ- ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 166 ਬੱਚਿਆਂ ਦੀ ਜਾਨ

ਅੰਮ੍ਰਿਤਸਰ, : ਜਿਲ•ਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 166 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 5 ਫਰਵਰੀ ਨੂੰ ਇਸ ਪੰਘੂੜੇ ਵਿਚ ਆਏ 166ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ ਰਾਤ ਕਰੀਬ 9 ਵਜੇ ਕੋਈ ਅਣਜਾਨ ਵਿਅਕਤੀ ਪੰਘੂੜੇ ਵਿਚ ਰੱਖ ਗਿਆ ਸੀ। ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। 
 ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਅਰਚਨਾ ਨਾਇਬ ਤਹਿਸੀਲਦਾਰ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ•ਾਂ   ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 166 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। 
           ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ। ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 166ਹੋ ਗਈ ਹੈ, ਜਿਨ•ਾਂ ਵਿਚ 142 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ। ਉਨ•ਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ    www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।   ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਸ੍ਰੀ ਰਣਧੀਰ ਸਿੰਘ ਅਤੇ ਸ਼ਿਸ਼ਪਾਲ ਵੀ ਹਾਜ਼ਰ ਸਨ।