• Home
  • ਸੁਖਬੀਰ ‘ਤੇ ਹਮਲਾ ਕਰਨ ਦਾ ਮਾਮਲਾ: 35 ਵਿਅਕਤੀ ਨਾਮਜ਼ਦ

ਸੁਖਬੀਰ ‘ਤੇ ਹਮਲਾ ਕਰਨ ਦਾ ਮਾਮਲਾ: 35 ਵਿਅਕਤੀ ਨਾਮਜ਼ਦ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸੰਗਰੂਰ ਫੇਰੀ ਸਮੇਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਉਨਾਂ ਦੀ ਜੰਮ ਕੇ ਵਿਰੋਧਤਾ ਕੀਤੀ ਸੀ। ਇਸ ਸਮੇਂ ਅਕਾਲੀ ਦਲ ਵਲੋਂ ਦੋਸ਼ ਲਾਇਆ ਗਿਆ ਕਿ ਕੁਝ ਲੋਕਾਂ ਨੇ ਸੁਖਬੀਰ ਦੀ ਗੱਡੀ 'ਤੇ ਹਮਲਾ ਕੀਤਾ ਸੀ।
ਇਸ ਮਾਮਲੇ 'ਚ ਪੁਲਿਸ ਨੇ 35 ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।