• Home
  • ਤੀਜੀ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ :-ਯੂਨੀਵਰਸਿਟੀ ਜਲੰਧਰ ਤੇ ਪੰਜਾਬੀ ਰਾਸਟਰੀ ਪਟਿਆਲਾ ਸਾਂਝੇ ਤੌਰ ’ਤੇ ਬਣੀਆਂ ਚੈਂਪੀਅਨ

ਤੀਜੀ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ :-ਯੂਨੀਵਰਸਿਟੀ ਜਲੰਧਰ ਤੇ ਪੰਜਾਬੀ ਰਾਸਟਰੀ ਪਟਿਆਲਾ ਸਾਂਝੇ ਤੌਰ ’ਤੇ ਬਣੀਆਂ ਚੈਂਪੀਅਨ

ਜਲੰਧਰ 6 ਅਪਰੈਲ : ਅੱਜ ਇੱਥੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੀ ਯੋਗ ਸਰਪ੍ਰਸਤੀ ਅਤੇ ਵਾਈਸ ਚਾਂਸਲਰ ਡਾ. ਜੇ.ਐਸ. ਬੱਲ ਦੀ ਸੁਯੋਗ ਅਗਵਾਈ ਹੇਠ ਸਮਾਪਤ ਹੋਈ ਤੀਜੀ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਾਂਝੇ ਤੌਰ ’ਤੇ ਜੇਤੂ ਰਹੀਆਂ। ਚੰਡੀਗੜ ਯੂਨੀਵਰਸਿਟੀ ਘੜੂੰਆਂ, ਐੱਸਏਐੱਸ ਨਗਰ ਦੂਜੇ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਤੀਜੇ ਸਥਾਨ ਉੱਤੇ ਆਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਹਰਪਿੰਦਰ ਕੌਰ ਨੂੰ ਸਰਵੋਤਮ ਖਿਡਾਰਨ ਐਲਾਨਿਆ ਗਿਆ।

ਇਸ ਦੋ ਰੋਜਾ ਮਹਿਲਾ ਗੱਤਕਾ ਚੈਂਪੀਅਨਸ਼ਿਪ ਦੇ ਦੂਸਰੇ ਦਿਨ ਮੁੱਖ ਮਹਿਮਾਨ ਕਰਤਾਰ ਸਿੰਘ ਸੈਂਹਬੀ ਸਹਾਇਕ ਡਾਇਰੈਕਟਰ ਖੇਡ ਵਿਭਾਗ ਪੰਜਾਬ ਨੇ ਸੰਤ ਬਾਬਾ ਦਿਲਾਵਰ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਤੇ ਏਆਈਯੂ ਦੇ ਅਬਜਰਵਰ ਹਰਜੀਤ ਸਿੰਘ ਗਰੇਵਾਲ ਅਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਦੀ ਹਾਜਰੀ ਵਿੱਚ ਟੂਰਨਾਮੈਂਟ ਦੀ ਸੁਰੂਆਤ ਕਰਵਾਈ ਅਤੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ।

ਇਸ ਅੰਤਰ-ਵਰਸਿਟੀ ਚੈਂਪੀਅਨਸ਼ਿਪ ਦੇ ਨਤੀਜੇ ਇਸ ਤਰਾਂ ਰਹੇ :

ਇਕਹਰੀ ਸੋਟੀ (ਟੀਮ ਈਵੈਂਟ) ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦੂਜਾ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਇਕਹਰੀ ਸੋਟੀ (ਵਿਅਕਤੀਗਤ) ਮੁਕਾਬਲੇ ਵਿਚ ਚੰਡੀਗੜ ਯੂਨੀਵਰਸਿਟੀ ਘੜੂੰਆਂ ਨੇ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੂਜਾ ਜਦਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਕਹਿਰੀ ਸੋਟੀ (ਫੁੱਲ ਸਟਰਾਈਕ) ਟੀਮ ਇਵੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੂੰ ਦੂਜਾ ਜਦਕਿ ਚੰਡੀਗੜ ਯੂਨੀਵਰਸਿਟੀ ਘੜੂੰਆਂ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ। ਇਕਹਿਰੀ ਸੋਟੀ (ਫੁੱਲ ਸਟਰਾਈਕ) ਵਿਅਕਤੀਗਤ ਮੁਕਾਬਲੇ ਵਿੱਚ ਚੰਡੀਗੜ ਯੂਨੀਵਰਸਿਟੀ ਘੜੂੰਆਂ ਨੂੰ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੂੰ ਦੂਜਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਤੀਜਾ ਸਥਾਨ ਮਿਲਿਆ।

ਇਸੇ ਤਰਾਂ ਫੱਰੀ-ਸੋਟੀ (ਟੀਮ ਈਵੈਂਟ) ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੂੰ ਦੂਜਾ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ। ਫੱਰੀ-ਸੋਟੀ (ਵਿਅਕਤੀਗਤ) ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੂੰ ਦੂਜਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਤੀਜਾ ਸਥਾਨ ਮਿਲਿਆ। ਫੱਰੀ-ਸੋਟੀ (ਫੁੱਲ ਸਟਰਾਈਕ) ਟੀਮ ਇਵੈਂਟ ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੂਜਾ ਜਦਕਿ ਚੰਡੀਗੜ ਯੂਨੀਵਰਸਿਟੀ ਘੜੂੰਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਦੌਰਾਨ ਫੱਰੀ-ਸੋਟੀ (ਫੁੱਲ ਸਟਰਾਈਕ) ਵਿਅਕਤੀਗਤ ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੂਜਾ ਜਦਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿਆਣਾ ਗੱਤਕਾ ਐਸੋਸੀਏਸਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਕਲਸਾਣੀ, ਨੈਸਨਲ ਗੱਤਕਾ ਐਸੋਸੀਏਸਨ ਦੇ ਵਿੱਤ ਸਕੱਤਰ ਬਲਜੀਤ ਸਿੰਘ, ਗੱਤਕਾ ਐਸੋਸੀਏਸਨ ਪੰਜਾਬ ਦੇ ਅਵਤਾਰ ਸਿੰਘ ਪਟਿਆਲਾ, ਇੰਟਰਨੈਸ਼ਨਲ ਸਿੱਖ ਮਾਰਸ਼ਲ ਅਕੈਡਮੀ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ, ਯੋਗਰਾਜ ਸਿੰਘ ਮੁਹਾਲੀ, ਸੱਚਨਾਮ ਸਿੰਘ ਹੁਸ਼ਿਆਰਪੁਰ, ਗੱਤਕਾ ਕੋਚ ਵਿਜੈਪ੍ਰਤਾਪ ਸਿੰਘ, ਯੂਨੀਵਰਸਿਟੀ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਪਿ੍ਰਤਪਾਲ ਸਿੰਘ ਤੇ ਪਰਮਜੀਤ ਸਿੰਘ ਵੀ ਹਾਜਰ ਸਨ।