• Home
  • ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਹਾਲ -ਚਾਲ ਪੁੱਛਣ ਲਈ ਖੇਡ ਮੰਤਰੀ ਪੀ.ਜੀ.ਆਈ. ਪੁੱਜੇ-ਹਰ ਤਰਫੋਂ ਮਦਦ ਦਾ ਦਿੱਤਾ ਭਰੋਸਾ

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਹਾਲ -ਚਾਲ ਪੁੱਛਣ ਲਈ ਖੇਡ ਮੰਤਰੀ ਪੀ.ਜੀ.ਆਈ. ਪੁੱਜੇ-ਹਰ ਤਰਫੋਂ ਮਦਦ ਦਾ ਦਿੱਤਾ ਭਰੋਸਾ

ਚੰਡੀਗੜ•, (ਖ਼ਬਰ ਵਾਲੇ ਬਿਊਰੋ )

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲਚਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ। ਉਨ•ਾਂ ਡਾਕਟਰਾਂ ਤੋਂ ਜਿੱਥੇ ਉਨ•ਾਂ ਦੀ ਸਿਹਤ ਦਾ ਹਾਲ ਪੁੱਛਿਆ ਉਥੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਹਰ ਤਰ•ਾਂ ਦੀ ਮੱਦਦ ਦਾ ਭਰੋਸਾ ਦਿੱਤਾ। ਰਾਣਾ ਸੋਢੀ ਨੇ ਉਨ•ਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਖੇਡ ਮੰਤਰੀ ਦੇ ਨਾਲ ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਅਤੇ ਸਾਬਕਾ ਹਾਕੀ ਖਿਡਾਰੀ ਤੇ ਲੋਕ ਗਾਇਕ ਹਰਦੀਪ ਸਿੰਘ ਵੀ ਸਨ ਜਿਨ•ਾਂ ਪੀ.ਜੀ.ਆਈ. ਦੇ ਨਹਿਰੂ ਹਸਪਤਾਲ ਵਿਖੇ ਆਰ.ਆਈ.ਸੀ.ਯੂ. ਵਿਖੇ ਜਾ ਕੇ ਹਾਲਚਾਲ ਪੁੱਛਿਆ।
ਰਾਣਾ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਜਿਨ•ਾਂ ਤਿੰਨ ਵਾਰ ਓਲੰਪਿਕ ਖੇਡਾਂ (ਲੰਡਨ-1948, ਹੈਲਸਿੰਕੀ-1952 ਤੇ ਮੈਲਬਰਨ-1956) ਵਿੱਚ ਸੋਨ ਤਮਗਾ ਜਿੱਤਿਆ ਹੈ, ਦੀ ਸਿਹਤ ਨਾਸਾਜ਼ ਹੋਣ ਕਾਰਨ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਹੈ। ਉਨ•ਾਂ ਕਿਹਾ ਕਿ ਡਾਕਟਰਾਂ ਦੇ ਦੱਸਣ ਅਨੁਸਾਰ ਉਨ•ਾਂ ਦੀ ਸਿਹਤ ਨਾਜ਼ੁਕ ਜ਼ਰੂਰ ਹੈ ਪਰ ਕੰਟਰੋਲ ਹੇਠ ਹੈ। ਉਨ•ਾਂ ਕਿਹਾ ਕਿ ਖਿਡਾਰੀ ਜ਼ਿੰਦਾਦਿਲ ਹੁੰਦੇ ਹਨ ਅਤੇ ਹਰ ਤਰ•ਾਂ ਦੇ ਹਾਲਾਤ ਨਾਲ ਨਜਿੱਠਣ ਲਈ ਦ੍ਰਿੜ ਇਰਾਦੇ ਵਾਲੇ ਹੁੰਦੇ ਹਨ ਜਿਸ ਕਾਰਨ ਉਨ•ਾਂ ਨੂੰ ਪੂਰਨ ਆਸ ਹੈ ਕਿ ਬਲਬੀਰ ਸਿੰਘ ਸੀਨੀਅਰ ਵੀ ਜਲਦ ਤੰਦਰੁਸਤ ਹੋ ਕੇ ਪਹਿਲਾਂ ਵਾਂਗ ਸਾਡੇ ਵਿਚਕਾਰ ਵਿਚਰਨਗੇ। ਉਨ•ਾਂ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਕੀ ਦੇ ਇਸ ਲੀਵਿੰਗ ਲੀਜੈਂਡ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖਸ਼ੇ।
ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਉਨ•ਾਂ ਮੁੱਖ ਮੰਤਰੀ ਤਰਫੋਂ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਨ•ਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੱਦਦ ਦੀ ਲੋੜ ਹੋਵੇ ਤਾਂ ਪੰਜਾਬ ਸਰਕਾਰ ਦੇ ਦਰਵਾਜ਼ੇ ਖੁੱਲ•ੇ ਹਨ। ਉਨ•ਾਂ ਕਿਹਾ ਕਿ ਉਹ ਨਿਰੰਤਰ ਉਨ•ਾਂ ਦੇ ਪਰਿਵਾਰ ਨਾਲ ਰਾਬਤਾ ਰੱਖ ਕੇ ਸਿਹਤ ਦਾ ਹਾਲ ਪੁੱਛਦੇ ਰਹਿਣਗੇ। ਉਨ•ਾਂ ਕਿਹਾ ਕਿ ਅਜਿਹੇ ਖਿਡਾਰੀ ਸਾਡਾ ਸਰਮਾਇਆ ਹਨ ਅਤੇ ਇਨ•ਾਂ ਤੋਂ ਹੀ ਮਾਰਗ ਦਰਸ਼ਨ ਲੈ ਕੇ ਅਸੀਂ ਸੂਬੇ ਵਿੱਚ ਖੇਡਾਂ ਦਾ ਉਸਾਰੂ ਮਾਹੌਲ ਸਿਰਜਣਾ ਹੈ। ਇਸ ਮੌਕੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਤੇ ਪੰਜਾਬ ਕਾਂਗਰਸ ਦੇ ਤਰਜ਼ਮਾਨ ਸ੍ਰੀ ਰਿੰਪਲ ਮਿੱਢਾ ਵੀ ਹਾਜ਼ਰ ਸਨ।