• Home
  • ਸਿੱਧੂ ਦੀ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਵਿਰੁੱਧ ਅਦਾਲਤ ਵਿਚ ਸ਼ਿਕਾਇਤ ਦਰਜ਼ 

ਸਿੱਧੂ ਦੀ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਵਿਰੁੱਧ ਅਦਾਲਤ ਵਿਚ ਸ਼ਿਕਾਇਤ ਦਰਜ਼ 

ਚੰਡੀਗੜ੍ਹ ( ਖ਼ਬਰ ਵਾਲੇ ਬਿਊਰੋ )- ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਦੀ ਪਾਕਿਸਤਾਨ ਵਿਖੇ ਉੱਥੋਂ ਦੇ ਫੌਜ ਮੁਖੀ ਨੂੰ ਪਾਈ ਜੱਫੀ ਦੇ ਵਿਰੁੱਧ ਬਿਹਾਰ ਸੂਬੇ ਦੇ ਮੁਜ਼ਫਰ ਨਗਰ ਦੇ ਇਕ ਵਕੀਲ ਸੁਧੀਰ ਕੁਮਾਰ ਓਝਾ ਨੇ ਸਿੱਧੂ ਵਿਰੁੱਧ ਦੇਸ਼ ਧ੍ਰੋਹ ਅਤੇ ਹੋਰ ਧਾਰਾਵਾਂ ਤਹਿਤ ਸ਼ਿਕਾਇਤ ਹਰੀ ਪ੍ਰਸਾਦ ਦੀ ਅਦਾਲਤ ਵਿਚ ਦਾਇਰ ਕਰਕੇ ਸਿੱਧੂ ਵਿਰੁੱਧ ਮੁਕੱਦਮਾ ਦਰਜ਼ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ 24 ਅਗਸਤ ਤਾਰੀਕ ਫਿਕਸ ਕੀਤੀ ਹੈ। ਆਪਣੀ ਸ਼ਿਕਾਇਤ ਵਿਚ ਉਸਨੇ ਕਿਹਾ ਹੈ ਕਿ ਸਿੱਧੂ ਦੀ ਜੱਫੀ ਨੇ ਉਸਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ,ਕਿਓਂਕਿ ਉਸੇ ਫੌਜ ਮੁਖੀ ਦੇ ਇਸ਼ਾਰੇ ਤੇ ਦੇਸ਼ ਦੇ ਜਵਾਨਾਂ ਨੂੰ ਮਾਰ ਮੁਕਾਇਆ ਜਾ ਰਿਹਾ ਹੈ।