• Home
  • ਸੁਖਦੇਵ ਸਿੰਘ ਭੌਰ ਨੂੰ ਜ਼ਮਾਨਤ ਮਿਲੀ

ਸੁਖਦੇਵ ਸਿੰਘ ਭੌਰ ਨੂੰ ਜ਼ਮਾਨਤ ਮਿਲੀ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੂੰ ਨਵਾਂ ਸ਼ਹਿਰ ਦੀ ਅਦਾਲਤ ਨੇ 50000 ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦੇ ਦਿਤੀ ਹੈ। ਇਸ ਤੋਂ ਪਹਿਲਾਂ ਦੋਹਾਂ ਧਿਰਾਂ ਦੇ ਵਕੀਲਾਂ ਨੇ ਆਪਣਾ ਆਪਣਾ ਪੱਖ ਰਖਿਆ ਤੇ ਜ਼ਮਾਨਤ ਦੇ ਪੱਖ ਅਤੇ ਵਿਰੋਧ 'ਚ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜ਼ਮਾਨਤ ਮਨਜ਼ੂਰ ਕਰ ਲਈ।
ਦਸਣਯੋਗ ਹੈ ਕਿ ਭੌਰ ਵਿਰੁਧ ਕੁਝ ਦਲਿਤ ਸੰਗਠਨਾਂ ਨੇ ਸੰਤ ਰਾਮਾਨੰਦ ਵਿਰੁਧ ਸ਼ੋਸ਼ਲ ਮੀਡੀਆ 'ਤੇ ਪੋਸਟ ਪਾਉਣ ਕਾਰਨ ਮਾਮਲਾ ਦਰਜ ਕਰਵਾਇਆ ਸੀ। ਪੁਲਿਸ ਨੇ ਉਨਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ ਤੇ ਉਸ ਤੋਂ ਬਾਅਦ ਅਦਾਲਤ ਨੇ ਉਨਾਂ ਨੂੰ 22 ਸਤੰਬਰ ਤਕ ਨਿਆਇਕ ਹਿਰਾਸਤ 'ਚ ਭੇਜ ਦਿਤਾ ਸੀ।