• Home
  • ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਅਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਦੀ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਨੇ ਇਸ ਸੂਚੀ ਵਿੱਚ ਸੂਬੇ ਦੇ 12 ਪਦਮ ਸ਼੍ਰੀ, ਅਰਜੁਨਾ ਅਤੇ ਰਾਜੀਵ ਗਾਂਧੀ ਖੇਲ ਰਤਨ ਅਵਾਰਡੀਆਂ ਦੇ ਨਾਂ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ |  ਇਹ ਫੈਸਲਾ ਮੁੱਖ ਮੰਤਰੀ ਨੇ ਪਿਛਲੀ ਸ਼ਾਮ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਿਆ | ਉਨ੍ਹਾਂ ਨੇ 2011 ਤੋਂ ਪਿਛਲੇ ਅੱਠ ਸਾਲ ਦੇ ਬੈਕਲਾਗ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ | ਇਸ ਅਵਾਰਡ ਵਿੱਚ ਮਹਾਰਾਜਾ ਰਣਜੀਤ ਸਿੰਘ ਟਰਾਫੀ ਦੇ ਨਾਲ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ | ਇਸ ਟਰਾਫੀ ਵਿੱਚ ਮਹਾਰਾਜਾ ਰਣਜੀਤ ਸਿੰਘ ਇਕ ਘੋੜੇ ਉੱਪਰ ਯੋਧੇ ਦੀ ਵਰਦੀ ਵਿੱਚ ਬੈਠੇ ਹੋਏ ਦਿਖਾਈ ਦਿੰਦੇ ਹਨ | 

ਕੈਪਟਨ ਅਮਰਿੰਦਰ ਸਿੰਘ ਨੇ ਖੇਡ ਮੰਤਰੀ ਨੂੰ ਖੇਡ ਯੂਨੀਵਰਸਿਟੀ ਸਥਾਪਤ ਕਰਨ ਵਾਸਤੇ ਰੂਪ-ਰੇਖਾ ਦੀ ਤਿਆਰੀ 'ਚ ਤੇਜ਼ੀ ਲਿਆਉਣ ਅਤੇ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਇਸ ਦੀ ਪ੍ਰਗਤੀ ਦਾ ਨਿਯਮਿਤ ਤੌਰ 'ਤੇ ਜਾਇਜ਼ਾ ਲੈਣ ਲਈ ਆਖਿਆ ਹੈ | ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਮੋਹਾਲੀ ਵਿਖੇ 31 ਮਾਰਚ ਨੂੰ ਵਿਭਾਗ ਵੱਲੋਂ ਆਯੋਜਿਤ ਕਰਾਈ ਜਾ ਰਹੀ ਮੈਰਾਥਨ ਨੂੰ ਝੰਡੀ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ |  ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਖੇਡ ਪ੍ਰਾਪਤੀਆਂ ਲਈ ਦੇਸ਼ ਦਾ ਮਾਣ ਵਧਾਉਣ ਲਈ ਹਮੇਸ਼ਾ ਮੋਹਰੀ ਰਹਿਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸੂਬੇ ਦੇ ਅਥਲੀਟ ਆਉਂਦੀਆਂ ਟੋਕੀਓ ਉਿਲੰਪਿਕ ਵਿੱਚ ਬਹੁਤ ਸਾਰੇ ਨਾਮਨੇ ਖੱਟਣਗੇ | ਖੇਡ ਸੱਭਿਆਚਾਰ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਉਥਾਨ ਨਾਲ ਸੂਬੇ ਵਿੱਚ ਸਥਾਪਿਤ ਕੀਤਾ ਗਿਆ ਈਕੋਸਿਸਟਮ ਇਸ ਖਿੱਤੇ ਵਿੱਚ ਨਵੇਂ ਉੱਭਰ ਰਹੇ ਖਿਡਾਰੀਆਂ ਦੇ ਹੁਨਰ ਨੂੰ ਉੱਚਾ ਚੁੱਕਣ ਲਈ ਸਹਾਈ ਹੋਵੇਗਾ | ਸੂਬੇ ਦੀ ਨਵੀਂ ਖੇਡ ਨੀਤੀ ਉੱਭਰ ਰਹੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਯੋਗਦਾਨ ਪਾਵੇਗੀ |  ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਇਸ ਅਵਾਰਡ ਲਈ ਸੂਬੇ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਹੀ ਸਮਰੱਥ ਹਨ | ਸਿਰਫ਼ ਪਬਲਿਕ ਸੈਕਟਰ ਅੰਡਰਟੇਕਿੰਗ/ਸਰਵਿਸ ਇੰਪਲਾਈਜ਼ ਮਾਮਲਿਆਂ ਵਿੱਚ ਹੀ ਛੋਟ ਹੈ ਜੋ ਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਿੱਚ ਅਸਮਰੱਥ ਹਨ |  ਮੀਟਿੰਗ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਅਤੇ ਡਾਇਰੈਕਟਰ ਖੇਡਾਂ ਅੰਮਿ੍ਤ ਗਿੱਲ ਹਾਜ਼ਰ