• Home
  • ਸ਼ਹੀਦ ਭਗਤ ਸਿੰਘ ਜਨਮ ਦਿਨ ਸਮਾਗਮ ਸ਼ੁਰੂ, ਮੁੱਖ ਮੰਤਰੀ ਰਹਿਣਗੇ ਗ਼ੈਰ ਹਾਜ਼ਰ

ਸ਼ਹੀਦ ਭਗਤ ਸਿੰਘ ਜਨਮ ਦਿਨ ਸਮਾਗਮ ਸ਼ੁਰੂ, ਮੁੱਖ ਮੰਤਰੀ ਰਹਿਣਗੇ ਗ਼ੈਰ ਹਾਜ਼ਰ

ਬੰਗਾ, (ਖ਼ਬਰ ਵਾਲੇ ਬਿਊਰੋ): ਦੇਸ਼ ਦੀ ਆਜ਼ਾਦੀ ਲਈ ਹੱਸ ਹੱਸ ਕੇ ਜਾਨ ਕੁਰਬਾਨ ਕਰ ਦੇਣ ਵਾਲੇ ਸੂਰਮੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਸੂਬਾ ਪੱਧਰੀ ਸਮਾਗਮ ਸ਼ੁਰੂ ਹੋ ਗਏ ਹਨ। ਸਮਾਗਮ ਵਿਚ ਆਮ ਲੋਕਾਂ ਦੀ ਭਾਰੀ ਭੀੜ ਜੁਟੀ ਹੋਈ ਹੈ ਤੇ ਸ਼ਹੀਦ ਨੂੰ ਸ਼ਰਧਾਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਨੌਜਵਾਨਾਂ ਵਲੋਂ ਮਾਰਚ ਕੀਤੇ ਜਾ ਰਹੇ ਹਨ।। ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਇੱਥੇ ਪੁੱਜ ਚੁੱਕੇ ਹਨ। ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮਾਗਮ 'ਚ ਨਹੀਂ ਪਹੁੰਚ ਸਕਣਗੇ।

ਕੈਬਨਿਟ ਮੰਤਰੀ ਧਰਮਸੋਤ ਸਭ ਤੋਂ ਪਹਿਲਾਂ ਮਿਊਜ਼ੀਅਮ ਪੁੱਜੇ ਜਿਥੇ ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅਜਾਇਬ ਘਰ ਅਤੇ ਜੱਦੀ ਘਰ ਨੂੰ ਲਾਈਟਾਂ ਨਾਲ ਰੁਸ਼ਨਾਇਆ ਗਿਆ ਹੈ।