• Home
  • ਬਲਾਤਕਾਰ ਮਾਮਲੇ ‘ਚ ਫਸੇ ਐਸ.ਪੀ. ਉਪਲ ਦੀ ਜ਼ਮਾਨਤ ਅਰਜ਼ੀ ਖ਼ਾਰਜ

ਬਲਾਤਕਾਰ ਮਾਮਲੇ ‘ਚ ਫਸੇ ਐਸ.ਪੀ. ਉਪਲ ਦੀ ਜ਼ਮਾਨਤ ਅਰਜ਼ੀ ਖ਼ਾਰਜ

ਅੰਮ੍ਰਿਤਸਰ, (ਖ਼ਬਰ ਵਾਲੇ ਬਿਊਰੋ): ਲਾਅ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਐਸ ਪੀ ਰਣਧੀਰ ਸਿੰਘ ਉਪਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਸ ਦੀ ਜ਼ਮਾਨਤ ਅਰਜ਼ੀ ਅੰਮ੍ਰਿਤਸਰ ਦੀ ਜ਼ਿਲਾ ਸੈਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ।

ਦਸਣਯੋਗ ਹੈ ਕਿ ਐਸ ਪੀ ਉਪਲ ਵਿਰੁਧ ਬਲਾਤਕਾਰ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਹੈ। ਪਿਲਸ ਵਲੋਂ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਉਸ ਵਿਰੁਧ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ ਤਾਂ ਜੋ ਉਹ ਦੇਸ਼ ਤੋਂ ਬਾਹਰ ਨਾ ਜਾ ਸਕੇ।
ਉਪਲ ਨੇ ਆਪਣੇ ਵਕੀਲ ਰਾਹੀਂ ਆਪਣੀ ਜ਼ਮਾਨਤ ਲਈ ਜ਼ਿਲਾ ਸੈਸ਼ਨ ਅਦਾਲਤ 'ਚ ਅਰਜ਼ੀ ਲਗਾਈ ਸੀ।