• Home
  • ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਸ਼ਾਮਲ ਹੋਣਗੇ

ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਸ਼ਾਮਲ ਹੋਣਗੇ

ਅੰਮ੍ਰਿਤਸਰ, 2 ਅਪ੍ਰੈਲ:  ਅੱਜ ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਜਿਲ•ਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਜੇ:ਐਸ:ਓਬਰਾਏ ਡੀ:ਆਈ:ਜੀ ਬੀ:ਐਫ:ਐਫ, ਸ੍ਰੀ ਮਹਿਪਾਲ ਯਾਦਵ ਆਈ:ਜੀ: ਬੀ:ਐਸ:ਐਫ, ਸ੍ਰ ਹਰਬੀਰ ਸਿੰਘ ਕਮਿਸ਼ਨਰ ਨਗਰ ਨਿਗਮ, ਸ੍ਰੀ ਵਿਕਾਸ ਹੀਰਾ ਐਸ:ਡੀ:ਐਮ ਅੰਮ੍ਰਿਤਸਰ-2, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਅੈਮ ਅੰਮ੍ਰਿਤਸਰ-1, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ, ਸ੍ਰੀ ਸਰਤਾਜ ਸਿੰਘ ਚਾਹਲ ਏ:ਡੀ:ਸੀ:ਪੀ, ਜੁਲਫਕਾਰ ਅਲੀ ਸੁਪਰਡੰਟ ਪੁਰਾਤਤਵ ਵਿਭਾਗ ਚੰਡੀਗੜ•, ਸ੍ਰੀ ਵੀ:ਐਸ:ਰਾਵਤ ਡਿਪਟੀ ਸੁਪਰਡੰਟ ਪੁਰਾਤਤਵ ਵਿਭਾਗ ਚੰਡੀਗੜ• ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 
 ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਉਸ਼ਾ ਸ਼ਰਮਾ ਨੇ ਦੱਸਿਆ ਕਿ ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਇਆ ਨਇਡੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ•ਾਂ ਦੱਸਿਆ ਕਿ 12 ਅਪ੍ਰੈਲ ਨੂੰ ਸ਼ਹੀਦਾਂ ਦੀ ਯਾਦ ਵਿੱਚ ਇਕ ਕੈਂਡਲ ਮਾਰਚ ਜਲਿਆਂਵਾਲਾ ਬਾਗ ਤੋਂ ਟਾਊਨ ਹਾਲ ਤੱਕ ਕੱਢਿਆ ਜਾਵੇਗਾ ਅਤੇ 13 ਅਪ੍ਰੈਲ ਨੂੰ ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੁੰ ਸ਼ਰਧਾਂਜਲੀ ਅਰਪਿਤ ਕਰਨਗੇ। 
 ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਪੁਰਾਤਤਵ ਵਿਭਾਗ ਅਤੇ ਜਿਲ•ਾ ਪ੍ਰਸਾਸ਼ਨ ਵੱਲੋਂ ਜਲਿਆਂਵਾਲਾ ਬਾਗ  ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਉਨ•ਾਂ ਦੱਸਿਆ ਕਿ ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਕੇਂਦਰ ਸਰਕਾਰ ਵੱਲੋਂ ਇਕ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਸ੍ਰ ਢਿਲੋਂ ਨੇ ਦੱਸਿਆ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਪੁਰਾਤਤਵ ਵਿਭਾਗ ਦੀ ਟੀਮ ਅਤੇ ਜਿਲ•ਾ ਪ੍ਰਸਾਸ਼ਨ ਵੱਲੋਂ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ ਗਿਆ ਅਤੇ ਕੀਤੇ ਜਾਣ ਵਾਲੇ ਕੰਮਾਂ  ਦਾ ਜਾਇਜਾ ਵੀ ਲਿਆ ਗਿਆ।