• Home
  • ਪਾਕਿ ਨੇ ਦਿੱਤਾ ਨਾਨਕ ਨਾਮ ਲੇਵਾ ਸੰਗਤ ਨੂੰ ਤੋਹਫਾ-ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ

ਪਾਕਿ ਨੇ ਦਿੱਤਾ ਨਾਨਕ ਨਾਮ ਲੇਵਾ ਸੰਗਤ ਨੂੰ ਤੋਹਫਾ-ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ ਸਾਹਿਬ : ਪਾਕਿਸਤਾਨ ਸਰਕਾਰ ਨੇ ਅੱਜ 15 ਕਰੋੜ ਨਾਨਕ ਨਾਮ ਲੇਵਾ ਸੰਗਤ ਨੂੰ ਵੱਡਾ ਤੋਹਫਾ ਦੇ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਸਮੇਂ ਸਮਾਗਮ 'ਚ ਕਈ ਪਾਕਿਸਤਾਨੀ ਹਸਤੀਆਂ ਅਤੇ ਭਾਰਤ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।


ਸਭ ਤੋਂ ਪਹਿਲਾਂ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੋਂ ਲਿਜਾਇਆ ਗਿਆ ਜਲ ਛਿੜਕਿਆ ਗਿਆ ਤੇ ਬਾਅਦ 'ਚ ਨੀਂਹ ਪੱਥਰ ਰੱਖਿਆ ਗਿਆ। ਇਸ ਵੇਲੇ ਇਸ ਇਲਾਕੇ ਦੀ ਸਮੂਹ ਸੰਗਤਾਂ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਇੱਕ ਅਹਿਮ ਐਲਾਨ ਕੀਤਾ ਹੈ ਕਿ ਇਹ ਲਾਂਘਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਹਿਲਾਂ ਤਿਆਰ ਕਰ ਲਿਆ ਜਾਵੇਗਾ।
ਇਸ ਵੇਲੇ ਸਭ ਤੋਂ ਵਧੀਆ ਗੱਲ ਇਹ ਦੇਖੀ ਗਈ ਕਿ ਭਾਰਤ ਵਲੋਂ ਗਏ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਇਕੱਠੇ ਦੇਖੇ ਗਏ।