• Home
  • ਮੰਤਰੀਆਂ ਤੇ ਅਫ਼ਸਰਸ਼ਾਹੀ ਭਾਰੂ ਦੇ ਦਿੱਤੇ ਬਿਆਨ ਤੋਂ ਬਾਅਦ ਓ ਪੀ ਸੋਨੀ ਨੂੰ ਮਿਲੀ ਤਰੱਕੀ ;- ਪੜ੍ਹੋ ਕੀ ਹੈ ਤਰੱਕੀ

ਮੰਤਰੀਆਂ ਤੇ ਅਫ਼ਸਰਸ਼ਾਹੀ ਭਾਰੂ ਦੇ ਦਿੱਤੇ ਬਿਆਨ ਤੋਂ ਬਾਅਦ ਓ ਪੀ ਸੋਨੀ ਨੂੰ ਮਿਲੀ ਤਰੱਕੀ ;- ਪੜ੍ਹੋ ਕੀ ਹੈ ਤਰੱਕੀ

ਚੰਡੀਗੜ, 10 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਸਲਾਹਕਾਰੀ ਗਰੁੱਪ ਗਠਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ ਜਿਸ ਦੇ ਨਾਲ ਇਨਾਂ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਮਹੱਤਵਪੂਰਨ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਨਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ। 
ਮੈਡੀਕਲ  ਸਿੱਖਿਆ ’ਚ ਸੁਧਾਰ ਲਈ ਬਣਾਏ ਗਏ ਇਸ ਨਵੇਂ ਗਰੁੱਪ ਦਾ ਮੁਖੀ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਬਣਾਇਆ ਗਿਆ ਹੈ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਹੋਰ ਮੈਂਬਰ ਹੋਣਗੇ। ਬਹੁਤ ਸਾਰੇ ਵਿਧਾਇਕ ਅਤੇ ਅਫ਼ਸਰ ਵੀ ਇਸ ਗਰੁੱਪ ਦਾ ਹਿੱਸਾ ਹੋਣਗੇ।
ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਗਰੁੱਪ ਦਾ ਗਠਨ ਵੀ ਹੋਰ ਸਲਾਹਕਾਰੀ ਗਰੁੱਪਾਂ ਦੇ ਨਾਲ ਕੀਤਾ ਗਿਆ ਸੀ ਪਰ ਇਹ ਉਨਾਂ ਵਿੱਚੋਂ ਬੇਧਿਆਨੀ ਨਾਲ ਰਹਿ ਗਿਆ ਸੀ। 
ਮੁੱਖ ਮੰਤਰੀ ਵੱਲੋਂ ਗਠਿਤ ਕੀਤੇ ਗਏ ਇਨਾਂ ਗਰੁੱਪਾਂ ਦਾ ਉਦੇਸ਼ ਸਰਕਾਰ ਦੇ ਮਹੱਤਵਪੂਰਨ ਪੋ੍ਰਗਰਾਮਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਪੂਰਨਾ ਹੈ। ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਅਨੁਮਾਨ ਲਾਉਣ ਤੋਂ ਇਲਾਵਾ ਇਹ ਗਰੁੱਪ ਲੋਕਾਂ ਦੀ ਵੀਡਬੈਕ ਦੇ ਆਧਾਰ ’ਤੇ ਸੋਧਾਂ ਲਈ ਸੁਝਾਅ ਦੇਣਗੇ। ਇਨਾਂ ਸਕੀਮਾਂ ਵਿੱਚ ਸੋਧਾਂ ਜੁਲਾਈ ਦੇ ਅੱਧ ਵਿੱਚ ਨੋਟੀਫਾਈ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਦਾ ਉਦੇਸ਼ ਸਕੀਮਾਂ ਦਾ ਲਾਭ ਜਲਦੀ ਤੋਂ ਜਲਦੀ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਵਿੱਚ ਪ੍ਰਭਾਵਸ਼ਾਲੀ ਬਦਲਾਅ ਲਿਆਉਣਾ ਹੈ।